Monday, August 24, 2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ।ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ।ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਲਈ ਪੇ੍ਰਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਯੁਵਰਾਜ ਸਿੰਘ, ਮੀਤ ਮੈਨੇਜਰ ਅਜੇ ਸਿੰਘ ਸਮੇਤ ਸੰਗਤਾਂ ਮੌਜ਼ੂਦ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …