ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ
ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦਾ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ।ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿੱਚ ਲਿਆ ਕੇ ਸਿੱਟਾਮੁਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜ਼ੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media