ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ
ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਵਰਕਸ਼ਾਪ ਵਿੱਚ ਸਿੱਖਿਆ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਹਿਯੋਗ ਨਾਲ ਲਗਭਗ 500 ਤੋਂ ਵੱਧ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਭੋਜਨ ਸੁਰੱਖਿਆ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ।
ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਵੱਲੋਂ “ਈਟ ਰਾਈਟ” ਮੁਹਿੰਮ ਤਹਿਤ ਸੰਦੇਸ਼ ਦਿੰਦਿਆਂ ਦੱਸਿਆ ਗਿਆ ਕਿ ਸਹੀ ਭੋਜਨ ਨੂੰ ਈਟ ਸੇਫ (ਸੁਰੱਖਿਅਤ ਭੋਜਨ), ਈਟ ਹੈਲਥੀ (ਸਿਹਤਮੰਦ ਭੋਜਨ), ਅਤੇ ਈਟ ਇਨ ਰਾਈਟ ਅਮਾਉਂਟ (ਉਚਿਤ ਮਾਤਰਾ ਵਿੱਚ ਭੋਜਨ) ਤਿੰਨ ਭਾਗਾਂ ਵਿੱਚ ਵੰਡਿਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਐਫ.ਐਸ.ਐਸ.ਏ.ਆਈ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਮਕ ਅਤੇ ਮਿੱਠੇ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਅਧਿਕਾਰੀਆਂ ਵੱਲੋਂ ਵੀ ਭੋਜਨ ਸੁਰੱਖਿਆ ਅਤੇ ਪੋਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਨੇ ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਦਾ ਖਾਸ ਖਿਆਲ ਰੱਖਣ।ਉਨ੍ਹਾਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਾਸ਼ਨ ਦੀ ਵੰਡ, ਈ-ਕੇ.ਵਾਈ.ਸੀ ਨਾਮਾਂਕਣ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਮਿਡ-ਡੇਅ ਮੀਲ ਅਤੇ ਆਂਗਣਵਾੜੀਆਂ ਰਾਹੀਂ ਸਪਲੀਮੈਂਟਰੀ ਨਿਊਟ੍ਰੀਸ਼ਨ, ਮੈਡੀਕਲ ਟੀਮਾਂ ਦੁਆਰਾ ਸਕੂਲ ਅਤੇ ਆਂਗਣਵਾੜੀ ਬੱਚਿਆਂ ਦੀ ਸਿਹਤ ਜਾਂਚ, ਬਿਮਾਰੀਆਂ ਨਾਲ ਪੀੜਤ ਬੱਚਿਆਂ ਲਈ ਡਾਕਟਰੀ ਇਲਾਜ ਫਾਲੋ-ਅੱਪ ਸਮੇਤ ਕਈ ਭਲਾਈ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਨਿਊਟ੍ਰਸ਼ੀਅਨਲ ਸਕਿਓਰਿਟੀ ਦੇ ਵਿਸ਼ੇ `ਤੇ ਬੋਲਦਿਆਂ ਕਿਹਾ ਕਿ ਨਿਊਟ੍ਰਸ਼ੀਅਨਲ ਸਕਿਓਰਿਟੀ ਪੂਰਤੀ ਲਈ ਨੌਜਵਾਨ ਪੀੜ੍ਹੀ ਵੀ ਆਪਣਾ ਵੱਡਾ ਹਿੱਸਾ ਪਾ ਸਕਦੀ ਹੈ।ਉਨ੍ਹਾਂ ਨੌਜਵਾਨਾਂ ਨੂੰ ਆਰਗੇਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ।ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਰਾਹੀਂ ਨੌਜਵਾਨ ਮੋਟੇ ਅਨਾਜ਼ਾਂ ਬਾਰੇ ਵੀ ਜਾਗਰੂਕ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਸਾਡੇ ਰਿਵਾਇਤੀ ਅਨਾਜ਼ਾਂ ਵਿੱਚ ਵਧੇਰੇ ਪੋਸ਼ਿਕ ਤੱਕ ਮੌਜ਼ੂਦ ਹਨ।ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਮਿੱਡ ਡੇ ਮੀਲ ਕੁੱਕ ਨੂੰ ਰਸੋਈ ਦੇ ਖੇਤਰਾਂ ਦੀ ਸਹੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media