ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਗਰਲਜ਼ ਹੋਸਟਲ ਵਿਖੇ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਹੋਸਟਲ ’ਚ ਰਹਿੰਦੇ ਵਿਦਿਆਰਥੀਆਂ ’ਚ ਏਕਤਾ, ਰਚਨਾਤਮਕਤਾ ਅਤੇ ਸੱਭਿਆਚਾਰਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨਾ ਸੀ।ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ।ਚੀਫ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਿੰ: ਡਾ. ਰੰਧਾਵਾ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਡਾ. ਸਵਰਾਜ ਕੌਰ ਡੀਨ ਸਟੂਡੈਂਟਸ ਵੈਲਫੇਅਰ (ਗਰਲਜ਼) ਨੂੰ ਪੌਦੇ ਭੇਟ ਕਰਕੇ ਸਵਾਗਤ ਕੀਤਾ, ਜਦਕਿ ਸਮਾਰੋਹ ਦੌਰਾਨ ਡਾ. ਗੀਤਿੰਦਰ ਮਾਨ, ਡਾ. ਜਸਵਿੰਦਰ ਕੌਰ ਅਤੇ ਪ੍ਰੋ. ਪੂਜਾ ਕਾਲੀਆ ਨੇ ਜੱਜ ਵਜੋਂ ਭੂਮਿਕਾ ਨਿਭਾਈ।
ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਹੋਸਟਲ ਜੀਵਨ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਕ੍ਰਿਤੀਆਂ ਅਤੇ ਸੁਭਾਵਾਂ ਵਾਲੇ ਲੋਕਾਂ ਨਾਲ ਮਿਲਣ-ਜੁਲਣ ਦਾ ਮੌਕਾ ਪ੍ਰਦਾਨ ਕਰਦਾ ਹੈ।ਹੋਸਟਲ ਦੀਆਂ ਗਤੀਵਿਧੀਆਂ ਭਵਿੱਖ ’ਚ ਜੀਵਨ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਯਾਦਗਾਰ ਅਤੇ ਹੌਸਲਾ ਦੇਣ ਵਾਲੀਆਂ ਬਣਦੀਆਂ ਹਨ।
ਇਸ ਤੋਂ ਪਹਿਲਾਂ ਪ੍ਰੋ. ਸੁਪਨਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਹੋਸਟਲ ’ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਘਰ ਵਰਗਾ ਮਾਹੌਲ ਉਪਲੱਬਧ ਕਰਵਾਇਆ ਜਾਂਦਾ ਹੈ।ਪ੍ਰਿੰ: ਡਾ. ਰੰਧਾਵਾ ਤੇ ਪ੍ਰੋ: ਸੁਪਿੰਦਰਜੀਤ ਕੌਰ ਨਾਲ ਮਿਲ ਕੇ ‘ਮਿਸ ਹੋਸਟਲ 2026’ ਲਈ ਚੁਣੀ ਗਈ ਵਿਦਿਆਰਥਣ ਅਤੇ ਹੋਰਨਾਂ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ। ਹੋਸਟਲ ਸੁਪਰਡੈਂਟ ਸ੍ਰੀਮਤੀ ਪ੍ਰਭਜੋਤ ਕੌਰ ਨੇ ਪ੍ਰਿੰ: ਡਾ. ਰੰਧਾਵਾ ਅਤੇ ਪ੍ਰੋ. ਸੁਪਿੰਦਰਜੀਤ ਕੌਰ ਦਾ ਹੋਸਟਲ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ।
ਇਸ ਮੌਕੇ ਸਿਮਰਨਪਾਲ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥਣਾਂ ਹਾਜ਼ਰ ਸਨ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media