ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਸਕੂਲ ਫਾਰ ਦ ਡੈਫ ਦਾ ਹੋਣਹਾਰ ਵਿਦਿਆਰਥੀ ਸਾਹਿਲਦੀਪ ਨੇ 17-18 ਅਪ੍ਰੈਲ 2026 ਨੂੰ ਡੋਂਬਿਵਲੀ ਮਹਾਰਾਸ਼ਟਰ ਵਿੱਚ ਹੋਈ ਦੂਸਰੀ ਏਸ਼ੀਆ ਪੈਸਿਫਿਕ ਡੈਫ ਜੂਡੋ ਚੈਂਪੀਅਨਸ਼ਿਪ ਵਿਚ 60 ਕਿਲੋ ਭਾਰ ਵਰਗ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਸਾਹਿਲਦੀਪ ਦੀ ਚੋਣ ਅਗਲੇ ਅੰਤਰਰਾਸ਼ਟਰੀ ਮੁਕਾਬਲੇ ਲਈ ਵੀ ਹੋਈ ਹੈ, ਜੋ ਕਿ 1 ਤੋਂ 7 ਜੂਨ 2026 ਤੱਕ ਕਰਾਗਾਂਡਾ ਕਜ਼ਾਖਸਤਾਨ ਗਣਰਾਜ ਵਿੱਚ ਆਯੋਜਿਤ ਕੀਤਾ ਜਾਵੇਗਾ।ਇਹ ਕਾਮਯਾਬੀ ਉਸ ਦੀ ਕਰੜੀ ਮਿਹਨਤ ਅਤੇ ਕੋਚ ਰਾਕੇਸ਼ ਕੁਮਾਰ ਦੀ ਲਗਾਤਾਰ ਮਦਦ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ, ਜਿਨ੍ਹਾਂ ਨੇ ਹਰ ਪੜਾਅ ‘ਤੇ ਉਸ ਦਾ ਸਾਥ ਦਿੱਤਾ।ਪਿੰਗਲਵਾੜਾ ਪਰਿਵਾਰ ਵਲੋਂ ਸਾਹਿਲਦੀਪ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
ਇਸ ਮੌਕੇ `ਤੇ ਬੀਬੀ ਇੰਦਰਜੀਤ ਕੌਰ ਮੁੱਖ ਸੇਵਾਦਾਰ, ਡਾ. ਜਗਦੀਪਕ ਸਿੰਘ ਮੀਤ-ਪ੍ਰਧਾਨ ਪਿੰਗਲਵਾੜਾ ਸੰਸਥਾ ਅਤੇ ਡਾਇਰੈਕਟਰ ਰਾਜਿੰਦਰ ਪਾਲ ਸਿੰਘ ਨੇ ਸਾਹਿਲਦੀਪ ਅਤੇ ਉਸ ਦੇ ਕੋਚ ਨੂੰ ਅਸੀਸਾਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media