ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵੱਲੋਂ
ਬੀ.ਐਫ.ਐਸ.ਆਈ ਸੈਕਟਰ ਸਕਿਲ ਕੌਂਸਿਲ ਆਫ ਇੰਡੀਆ ਦੇ ਸਹਿਯੋਗ ਨਾਲ ਵਿੱਤੀ ਸੂਝ-ਬੂਝ ਜਾਗਰੂਕਤਾ ਪ੍ਰੋਗਰਾਮ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਖ਼ਾਸ ਕਰਕੇ ਗ਼ੈਰ-ਕਾਮਰਸ ਪਿਛੋਕੜ ਵਾਲਿਆਂ ਵਿੱਚ ਵਿੱਤੀ ਸਾਖ਼ਰਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਕਰਜ਼ ਪ੍ਰਬੰਧਨ ਅਤੇ ਜਿੰਮੇਵਾਰ ਢੰਗ ਨਾਲ ਕਰਜ਼ ਲੈਣ ਬਾਰੇ ਜਾਣਕਾਰੀ ਦੇਣਾ ਸੀ।ਇਸ ਵਿੱਚ ਇੰਜੀਨੀਅਰਿੰਗ, ਟੈਕਨੋਲੋਜੀ ਅਤੇ ਸਾਇੰਸ ਆਦਿ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕਰਜ਼ ਪ੍ਰਣਾਲੀ ਅਤੇ ਵਿੱਤੀ ਲੈਣ-ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਬੀ.ਐਫ.ਐਸ.ਆਈ ਤੋਂ ਵਿਤ ਪ੍ਰਬੰਧਨ ਵਿਸ਼ੇ ਦੇ ਵਿਸ਼ੇਸ਼ ਮਾਹਿਰ ਮਿਸ ਮਾਧੂਰੀ ਮਹਾਜਨ ਨੇ ਸੈਸ਼ਨ ਦੌਰਾਨ ਸੁਰੱਖਿਅਤ ਅਤੇ ਅਸੁਰੱਖਿਅਤ ਕਰਜ਼, ਕਰੈਡਿਟ ਕਾਰਡ ਦੀ ਸਹੀ ਵਰਤੋਂ, ਕਰੈਡਿਟ ਸਕੋਰ ਅਤੇ ਰਿਪੋਰਟ, ਲੋਨ ਯੋਗਤਾ, ਈ.ਐਮ.ਆਈ ਯੋਜਨਾ, ਡਿਜ਼ੀਟਲ ਲੈਂਡਿੰਗ ਅਤੇ ਗ੍ਰਾਹਕ ਅਧਿਕਾਰਾਂ ਵਰਗੇ ਮਹੱਤਵਪੂਰਣ ਵਿਸ਼ਿਆਂ ’ਤੇ ਚਰਚਾ ਕੀਤੀ।ਅੰਤ ਵਿੱਚ ਪ੍ਰਸ਼ਨ-ਉਤਰ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਆਪਣੇ ਸ਼ੰਕੇ ਵੀ ਦੂਰ ਕੀਤੇ।
ਡੀਨ ਅਕਾਦਮਿਕ ਮਾਮਲੇ ਡਾ. ਹਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇ ਬਦਲਦੇ ਆਰਥਿਕ ਮਾਹੌਲ ਵਿੱਚ ਵਿੱਤੀ ਸਾਖ਼ਰਤਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਜਿੰਮੇਵਾਰ ਖਰਚ ਦੀ ਸਮਝ ਹਰ ਵਿਅਕਤੀ ਲਈ ਲਾਜ਼ਮੀ ਹੈ।
ਰਜਿਸਟਰਾਰ ਡਾ. ਕੇ.ਐਸ ਚਾਹਲ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਸਿਰਫ ਅਕਾਦਮਿਕ ਸਿੱਖਿਆ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵੀ ਵਚਨਬੱਧ ਹੈ।ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਰੁਜ਼ਗਾਰਯੋਗਤਾ ਅਤੇ ਜੀਵਨ ਕੌਸ਼ਲ ਨੂੰ ਮਜ਼ਬੂਤ ਬਣਾਉਂਦੇ ਹਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media