Monday, April 27, 2026

ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਉਹਨਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਸਾਰ ਦੀ ਭਲਾਈ ਲਈ ਅਰਦਾਸ ਕੀਤੀ।ਗੁਰਕੰਵਲ ਸਿੰਘ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਇਹ ਉਪਲੱਬਧੀ ਸਿਰਫ਼ ਉਨ੍ਹਾਂ ਦੀ ਮਿਹਨਤ ਦਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ।ਉਹਨਾਂ ਨੂੰ ਜੋ ਸੇਵਾ ਮਿਲੀ ਹੈ, ਉਹ ਇਸ ਨੂੰ ਤਨ-ਮਨ-ਧਨ ਨਾਲ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।ਇਸ ਦੌਰਾਨ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਅਤੇ ਓਂਕਾਰ ਸਿੰਘ ਵੱਲੋਂ ਗੁਰਕੰਵਲ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਪਿਤਾ ਸਰਦਾਰ ਸਤਪਾਲ ਸਿੰਘ ਮੁਲਤਾਨੀ (ਸਾਬਕਾ ਅਸਿਸਟੈਂਟ ਕਮਿਸ਼ਨਰ ਜੀ.ਐਸ.ਟੀ), ਮਾਤਾ ਪਰਮਜੀਤ ਕੌਰ ਅਤੇ ਰਣਵੀਰ ਸਿੰਘ ਛਾਬੜਾ ਆਦਿ ਮੌਜ਼ੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …