Thursday, April 30, 2026

ਪੰਜਾਬ ਪੁਲੀਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਉਹਨਾਂ ਕਿਹਾ ਕਿ ਆਰਮੀ ਭਰਤੀ ਵਿੱਚ ਰਜਿਸਟਰ ਕੀਤੇ ਗਏ ਪ੍ਰਾਰਥੀਆਂ ਲਈ ਸੁਨਹਿਰਾ ਮੌਕਾ ਹੈ, ਕਿਉਂਕਿ ਇਸ ਵਾਰ ਭਰਤੀ ਰੈਲੀ ਅੰਮ੍ਰਿਤਸਰ ਵਿਖੇ ਹੋ ਰਹੀ ਹੈ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਪੁਲੀਸ ਅਤੇ ਭਾਰਤੀ ਸੇਨਾ ਵਿੱਚ ਸੇਵਾ ਨਿਭਾਉਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਫ੍ਰੀ ਕੋਚਿੰਗ ਲਈ ਸੀ-ਪਾਈਟ ਰਣੀਕੇ ਵਿਖੇ ਟਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ।ਪ੍ਰਾਰਥੀਆਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਲਈ ਤਿਆਰ ਕੀਤਾ ਜਾਂਦਾ ਹੈ।ਇਸ ਕੈਂਪ ਵਿੱਚ ਲੜਕਿਆਂ ਲਈ ਰਿਹਾਇਸ਼, ਖਾਣਾ, ਕੋਚਿੰਗ ਆਦਿ ਸਭ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਮੁਹਈਆ ਕਰਵਾਈਆਂ ਜਾ ਰਹੀਆਂ ਹਨ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 ਜਾਂ ਸੀ.ਪਾਈਟ ਸੈਂਟਰ ਨੇੜੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸੰਪਰਕ ਕੀਤਾ ਸਕਦਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …