Tuesday, July 14, 2026

ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਸ਼ੁਰੂ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ ਸਿਵਲ ਸਰਜਨ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕਿ ਇਲਾਜ਼ ਨਾਲੋ ਪਰਹੇਜ਼ ਜਿਆਦਾ ਜਰੂਰੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ।ਜਿਸ ਦੇ ਲੱਛਣ ਕਾਂਬਾ ਲੱਗ ਕੇ ਤੇਜ਼ ਬੁਖਾਰ ਚੜ੍ਹਨਾ, ਤੇਜ਼ ਸਿਰਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ।ਮਲੇਰੀਆ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ਼ ਕਰਵਾਇਆ ਜਾਵੇ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਟੀਮਾਂ ਭੇਜ ਕੇ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਹੌਟ ਸਪੋਟ ਇਲਾਕਿਆਂ ਵਿੱਚ ਇਸ ਵਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਕਿਹਾ ਕਿ ਜਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਪੋਸਟਰਾਂ, ਬੈਨਰਾ ਅਤੇ ਪੈਂਫਲਿਟ ਆਦਿ ਰਾਹੀਂ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਰਸ਼ਮੀ ਵਿੱਜ, ਏ.ਐਮ.ਓ ਗੁਰਦੇਵ ਸਿੰਘ, ਪ੍ਰਿਤਪਾਲ ਸਿੰਘ, ਐਸ.ਆਈ ਸੁਖਦੇਵ ਸਿੰਘ, ਗੁਰਕਿਰਨ ਸਿੰਘ, ਬਲਵਿੰਦਰ ਸਿੰਘ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …