ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ‘ਮੁੱਖ
ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ।ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ, ਸਗੋਂ ਸਾਡੇ ਬਜ਼਼ੁਰਗਾਂ ਦੀ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਨਾਲ ਜੁੜੀ ਇੱਕ ਮਹੱਤਵਪੂਰਨ ਸੇਵਾ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਬਜ਼਼ੁਰਗਾਂ ਨੂੰ ਪਾਵਨ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲ ਰਿਹਾ ਹੈ।ਕਿਹਾ ਕਿ ਯਾਤਰੀਆਂ ਦੀ ਸੁਰੱਖਿਆ, ਆਰਾਮ ਅਤੇ ਸੁਵਿਧਾ ਨੂੰ ਸਰਕਾਰ ਵੱਲੋਂ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਸ਼ਰਧਾਲੂ ਆਪਣੀ ਯਾਤਰਾ ਨੂੰ ਪੂਰੀ ਸ਼ਾਂਤੀ ਅਤੇ ਆਸਥਾ ਨਾਲ ਪੂਰਾ ਕਰ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੂਰੂਆਤ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ ਕੀਤੀ ਗਈ ਸੀ ਅਤੇ ਇਹ ਯੋਜਨਾ ਲਗਾਤਾਰ ਸਫ਼ਲਤਾਪੂਰਵਕ ਅੱਗੇ ਵਧ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media