Tuesday, July 28, 2026

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਰਾਮਵੀਰ ਆਈ.ਏ.ਐਸ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ।ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜ਼ੂਦ ਸਨ।

ਸਕੱਤਰ ਰਾਮਵੀਰ ਨੇ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਿੰਘ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ।ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਪਾਵਨ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ।ਸ੍ਰੀ ਦੁਰਗਿਆਣਾ ਤੀਰਥ ਕਮੇਟੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …