ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।
ਜਥਾ ਚਰਨ ਕੱੰਵਲ ਬੀਬੀਆਂ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਬੀਬੀ ਪਰਮਜੀਤ ਕੌਰ ਪਿੰਕੀ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸੰਗਤੀ ਰੂਪ ਵਿੱਚ ਕੀਰਤਨ ਕੀਤਾ।
ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਚਾਰ ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਵੱਲੋਂ ਮਨੁੱਖਤਾ ਲਈ ਘਾਲੀਆ ਘਾਲਨਾਵਾਂ ਬਾਰੇ ਸੰਗਤਾਂ ਨਾਲ ਸਾਂਝ ਪਾਈ।ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿਤੀ।ਬੁੱਢਾ ਦਲ ਵੱਲੋਂ ਬੀਬੀ ਪਰਮਜੀਤ ਕੌਰ ਪਿੰਕੀ ਜਥਾ ਚਰਨ ਕਵੰਲ ਬੀਬੀਆਂ ਸ੍ਰੀ ਦਰਬਾਰ ਸਾਹਿਬ, ਬੀਬੀ ਹਰਪ੍ਰੀਤ ਕੌਰ ਮੁਖੀ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸੇਵਾ ਸੁਸਾਇਟੀ, ਬੀਬੀ ਤੇਜ ਕੌਰ, ਬੀਬੀ ਹਰਜੀਤ ਕੌਰ, ਬੀਬੀ ਨੀਲਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਵਰਜਿੰਦਰ ਕੌਰ, ਬੀਬੀ ਕੁਲਬੀਰ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਬੀਬੀਆਂ ਦੇ ਜਥਿਆਂ ਵੱਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ।
ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media