ਅੰਮਿ੍ਤਸਰ, 5 ਮਈ (ਜਗਦੀਪ ਸਿੰਘ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਸਕੂਲ ‘ਚ ਧਰਤੀ ਬਚਾਓ ਵਿਸ਼ੇ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਆਪਣੀ ਰਚਨਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਧਰਤੀ ਬਚਾਓ ਵਿਸ਼ੇ ’ਤੇ ਅਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ 7ਵੀਂ ਜਮਾਤ ਦੀ ਪਰਮਜੀਤ ਕੌਰ ਨੇ ਪਹਿਲਾ, 12ਵੀਂ-ਬੀ ਦੀ ਮੰਨਤਪ੍ਰੀਤ ਕੌਰ ਨੇ ਦੂਜਾ ਅਤੇ 11ਵੀਂ ਦੀ ਨਵਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 11ਵੀਂ ਕਲਾਸ ਦੀ ਅਰਸ਼ ਹੰਸ ਨੂੰ ਹੌਂਸਲਾ ਅਫਜਾਈ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਉਕਤ ਸਮੂਹ ਇਨਾਮ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media