ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੂਹ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫਲਤਾ ਪ੍ਰਾਪਤ
ਕਰਨ ਅਤੇ ਆਪਣੇ ਜੀਵਨ ਦੇ ਮਕਸਦ ’ਚ ਕਾਮਯਾਬ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਅਰਦਾਸ ਦਿਵਸ ਬੜੀ ਸ਼ਰਧਾ-ਭਾਵਨਾ ਸਹਿਤ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਸਮਾਗਮ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਜਦੋਂ ਵਿਦਿਆਰਥੀ ਮਨ ਦੀ ਸ਼ਾਂਤੀ ਨਾਲ ਪੜ੍ਹਾਈ ਕਰਦੇ ਹਨ ਤਾਂ ਉਹ ਆਪਣੇ ਅਸਲ ਸਮਰੱਥਾ ਨੂੰ ਉਜਾਗਰ ਕਰ ਸਕਦੇ ਹਨ।
ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਤਣਾਅ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਰਦਾਸ ਕਰਨ ਨਾਲ ਨਵਾਂ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ, ਜਿਸ ਲਈ ਵਿਦਿਆਰਥਣਾਂ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਆਪਣਾ ਮਕਸਦ ਪ੍ਰਾਪਤ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰਨ।ਸਮਾਗਮ ’ਚ ਵਿਦਿਆਰਥਣਾਂ ਦੀ ਚੰਗੀ ਸਿਹਤ, ਮਾਨਸਿਕ ਧੀਰਜ ਅਤੇ ਪ੍ਰੀਖਿਆਵਾਂ ’ਚ ਉੱਤਮ ਪ੍ਰਦਰਸ਼ਨ ਲਈ ਅਰਦਾਸ ਕੀਤੀ ਗਈ।
ਡਾ. ਮਹਿਲ ਸਿੰਘ ਨੇ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨਾਲ ਮਿਲ ਕੇ ਧਾਰਮਿਕ ਪ੍ਰੀਖਿਆਵਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ।
ਇਸ ਮੌਕੇ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media