ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਮੈਨੂਅਲ ਥੈਰੇਪੀ ਫਾਊਂਡੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਮੈਨੂਅਲ ਥੈਰੇਪੀ ’ਚ ਸਰਟੀਫਿਕੇਟ ਕੋਰਸ ਅਤੇ ਮੈਨੂਅਲ ਥੈਰੇਪੀ ’ਚ ਫੈਲੋਸ਼ਿਪ’ ਵਿਸ਼ੇ ’ਤੇ 10 ਦਿਨਾਂ ਵਰਕਸ਼ਾਪ ਕਰਵਾਈ ਗਈ।ਜਿਸ ਦਾ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।
ਵਿਭਾਗ ਮੁੱਖੀ ਡਾ. ਵਰਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਫਾਊਂਡੇਸ਼ਨ ਦੇ ਪ੍ਰਧਾਨ ਡਾ. ਉਮਾ ਸ਼ੰਕਰ ਮੋਹੰਤੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਡਾ. ਵਰਿੰਦਰ ਨੇ ਕਿਹਾ ਕਿ ਵਰਕਸ਼ਾਪ ਦਾ ਆਯੋਜਨ ਮੈਨੂਅਲ ਥੈਰੇਪੀ ਦੀਆਂ ਤਕਨੀਕਾਂ ਸਿੱਖਣ ਦੀ ਮਹੱਤਤਾ ਨੂੰ ਧਿਆਨ ’ਚ ਰੱਖਦੇ ਹੋਏ ਕੀਤਾ ਗਿਆ ਸੀ, ਜੋ ਕਿ ਬੁਨਿਆਦੀ ਤੋਂ ਉਨਤ ਪੱਧਰ ਤੱਕ ਯੋਜਨਾਬੱਧ ਢੰਗ ਨਾਲ ਵਿਕਸਿਤ ਹੋਈਆਂ ਹਨ। ਡਾ. ਮੋਹੰਤੀ ਨੇ ਮੈਨੂਅਲ ਥੈਰੇਪੀ ਐਪਲੀਕੇਸ਼ਨਾਂ ’ਚ ਗਿਆਨ ਦੀ ਸ਼ਾਨਦਾਰ ਡੂੰਘਾਈ ਅਤੇ ਮਜ਼ਬੂਤ ਕਲੀਨਿਕਲ ਤਰਕ ਸਬੰਧੀ ਜਾਣਕਾਰੀ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੈਕਟੀਕਲ ਸੈਸ਼ਨ ਬਹੁਤ ਪ੍ਰਭਾਵਸ਼ਾਲੀ ਸਾਬਿਤ ਹੋਏ ਹਨ।
ਇਸ ਮੌਕੇ ਡਾ. ਮਹਿਲ ਸਿੰਘ ਨੇ ਡਾ. ਵਰਿੰਦਰ ਕੌਰ ਅਤੇ ਵਿਭਾਗ ਦੇ ਹੋਰ ਸਟਾਫ਼ ਮੈਂਬਰਾਂ ਨੂੰ ਵਿਦਿਆਰਥੀਆਂ ਦੇ ਹਿੱਤ ਲਈ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਲਈ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵਿਖੇ ‘ਗ.ਸ. ਨਕਸ਼ਦੀਪ ਪੰਜਕੋਹਾ ਦੀ ਸਾਹਿਤਕ ਦੇਣ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਗ.ਸ. ਨਕਸ਼ਦੀਪ ਪੰਜਕੋਹਾ ਦੀ ਸਾਹਿਤਕ …
Punjab Post Daily Online Newspaper & Print Media