Saturday, October 3, 2026

ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਕਰਵਾਈ ਸ਼ੁਰੂ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕੇ ਉਤਰੀ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ।ਰਿੰਟੂ ਨੇ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ “ਲੋਕਾਂ ਤੋਂ ਸਕਾਰਾਤਮਕ ਫੀਡ ਬੈਕ ਮਿਲਣ ਨਾਲ ਸਾਨੂੰ ਹੋਰ ਵੀ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਹੁੰਦਾ ਹੈ।” ਉਨ੍ਹਾਂ ਕਿਹਾ ਕਿ ਪਿੱਛਲੇ ਪੰਜ਼ ਮਹੀਨਿਆਂ ਤੋਂ, ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਅਤੇ ਸਮੂਹ ਪੰਚਾਇਤਾਂ ਵਿੱਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਅਤੇ ਗਲੀਆਂ ਬਣਾਉਣ ਲਈ ਕੰਮ ਲਗਾਤਾਰ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਸੜਕ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਆਈ ਹੈ ਅਤੇ ਜਾਰੀ ਰਹੇਗੀ।
ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਜਾਰੀ ਕਰਨ ਲਈ ਨਿਯਮਿਤ ਤੌਰ `ਤੇ ਕੈਂਪ ਲਗਾਏ ਜਾ ਰਹੇ ਹਨ।ਪੰਜਾਬ ਰਾਜ ਵਪਾਰ ਕਮਿਸ਼ਨ ਅਧੀਨ ਸਬੰਧਤ ਅਧਿਕਾਰੀਆਂ ਨੂੰ ਮੌਕੇ `ਤੇ ਹਦਾਇਤਾਂ ਦੇ ਕੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਮੌਕੇ `ਤੇ ਹੱਲ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।
ਰਿੰਟੂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਉਤਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਨਿਯਮਿਤ ਤੌਰ `ਤੇ ਧਾਰਮਿਕ ਸਥਾਨਾਂ `ਤੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ “ਮਾਂ-ਧੀ ਸਵਾਗਤ ਯੋਜਨਾ” ਸ਼ੁਰੂ ਹੋਣ ਵਾਲੀ ਹੈ, ਜਿਸ ਨਾਲ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਅਤੇ ਇਲਾਕੇ ਦੇ ਪਤਵੰਤੇ ਹਾਸ਼ਰ ਸਨ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …