ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪੱਛਮੀ ਬੰਗਾਲ ਦੀਆਂ ਵਿਧਾਨ
ਸਭਾ ਚੋਣਾਂ ’ਚ ਪਾਰਟੀ ਦੀ ਇਤਿਹਾਸਕ ਜਿੱਤ ਅਤੇ ਅਸਾਮ ’ਚ ਲਗਾਤਾਰ ਤੀਜੀ ਜਿੱਤ ਲਈ ਪਾਰਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਾਂ ਦੇ ਵਿਸ਼ਵਾਸ, ਉਮੀਦਾਂ ਅਤੇ ਵਿਕਾਸ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਜਿੱਤ ਹੈ।
ਛੀਨਾ ਨੇ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦਾ ਸਿਹਰਾ ਮੋਦੀ ਅਤੇ ਸ਼ਾਹ ਦੀ ਦੂਰਅੰਦੇਸ਼ੀ ਚੋਣ ਰਣਨੀਤੀ ਨੂੰ ਦਿੰਦਿਆਂ ਕਿਹਾ ਕਿ ਇਨ੍ਹਾਂ ਮੁੱਖ ਉਚ ਆਗੂਆਂ ਸਦਕਾ ਪਾਰਟੀ ਨੇ ਜਬਰਦਸਤ ਸਫਲਤਾ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਸੂਝ-ਬੂਝ ਨਾਲ ਯੋਜਨਾਬੰਦੀ, ਬੂਥ-ਪੱਧਰੀ ਪਾਰਟੀ ਕਾਡਰ ਦੀ ਤਾਕਤ, ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਨਿਰੰਤਰ ਤਾਲਮੇਲ ਨੂੰ ਹੋਰ ਉਜ਼ਾਗਰ ਕੀਤਾ, ਜਿਸ ਨੇ ਜ਼ਮੀਨੀ ਪੱਧਰ ’ਤੇ ਸਮਰਥਨ ਜੁਟਾਉਣ ’ਚ ਫੈਸਲਾਕੁੰਨ ਭੂਮਿਕਾ ਨਿਭਾਈ।
ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਹੀ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ’ ਦੇ ਸਿਧਾਂਤ ’ਤੇ ਕੰਮ ਕਰਦੀ ਆਈ ਹੈ ਅਤੇ ਅਗਾਂਹ ਵੀ ਇਸੇ ਦਿਸ਼ਾ ’ਚ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਪੱਛਮੀ ਬੰਗਾਲ ਦੇ ਨਤੀਜੇ ਨੂੰ ਇਕ ਇਤਿਹਾਸਕ ਪ੍ਰਾਪਤੀ ਦੱਸਿਆ।
ਉਨ੍ਹਾਂ ਅਸਾਮ ’ਚ ਲਗਾਤਾਰ ਤੀਜੀ ਵਾਰ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਕਤ ਨਤੀਜੇ ਭਾਜਪਾ ਦੀਆਂ ਨੀਤੀਆਂ, ਵਿਕਾਸ ਅਤੇ ਚੰਗੇ ਸ਼ਾਸਨ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਸਮਰਥਨ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਕਲਿਆਣ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
Check Also
ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …
Punjab Post Daily Online Newspaper & Print Media