Thursday, May 14, 2026

ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐਮ.ਐਲ ਦੀ ਨਵੀਂ ਪੈਕਿੰਗ ਲਾਂਚ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਦੁੱਧ ਅਤੇ ਦੁੱਧ ਪਦਾਰਥ ਤਿਆਰ ਕਰਕੇ ਖੱਪਤਕਾਰਾਂ ਨੂੰ ਸਪਲਾਈ ਕਰ ਰਿਹਾ ਹੈ।ਦੁੱਧ ਪਦਾਰਥ ਤਿਆਰ ਕਰਨ ਸਮੇਂ ਕੁਆਲਟੀ ਦਾ ਹਰ ਪੱਧਰ ’ਤੇ ਪੂਰਾ ਧਿਆਨ ਰੱਖਿਆ ਜਾਂਦਾ ਹੈ।ਇਸ ਲੜੀ ਤਹਿਤ ਬੋਰਡ ਆਫ ਡਾਇਰੈਕਟਰ ਮਿਲਕ ਯੂਨੀਅਨ ਅੰਮ੍ਰਿਤਸਰ ਵੱਲੋਂ ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ ਉਪਭੋਗਤਾਵਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਉਤਪਾਦ “ਵੇਰਕਾ ਰੋਜ਼ ਲੱਸੀ” 350 ਐਮ.ਐਲ ਦੀ ਪੈਕਿੰਗ 10 ਰੁਪਏ ਵਿੱਚ ਲਾਂਚ ਕੀਤੀ ਗਈ।ਬੋਰਡ ਆਫ ਡਾਇਰੈਕਟਰ ਮਿਲਕ ਯੂਨੀਅਨ ਅੰਮ੍ਰਿਤਸਰ ਵੱਲੋਂ ਇਸ ਉਤਪਾਦ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਉਤਪਾਦ ਕਿਫਾਇਤੀ ਮੁਲ ’ਤੇ ਖਪਤਕਾਰਾਂ ਲਈ ਉਪਲਬਧ ਕਰਵਾਇਆ ਜਾ ਰਿਹਾ ਹੈ।ਇਹ ਉਤਪਾਦ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹਿਆਂ ਦੀ ਮਾਰਕੀਟ ਵਿੱਚ ਉਪਭੋਗਤਾਵਾਂ ਲਈ 9.5.2026 ਤੋਂ ਉਪਲੱਬਧ ਹੈ।
ਇਸ ਮੌਕੇ ਭੁਪਿੰਦਰ ਸਿੰਘ ਵਾਈਸ ਚੇਅਰਮੈਨ, ਡਾਇਰੈਕਟਰ ਗੁਰਮੁੱਖ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਪਲਵਿੰਦਰ ਸਿੰਘ ਅਮਰੀਕ ਸਿੰਘ, ਅਨੀਮੇਸ਼ ਪ੍ਰਮਾਣਿਕ ਜਨਰਲ ਮੈਨੇਜਰ ਵੇਰਕਾ ਅੰਮ੍ਰਿਤਸਰ ਡੇਅਰੀ ਅਤੇ ਰਾਜੇਸ਼ ਬਲਸੋਤਰਾ, ਜਨਰਲ ਮੈਨੇਜਰ ਵੇਰਕਾ ਹੁਸ਼ਿਆਰਪੁਰ ਡੇਅਰੀ ਵੀ ਹਾਜ਼ਰ ਸਨ।

Check Also

ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) -ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ …