ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਇਸ ਗੱਲ ਦਾ ਪ੍ਰਗਟਾਵਾ
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ।ਉਹਨਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਅਗਨੀਵੀਰ ਆਰਮੀ ਭਰਤੀ ਵਿੱਚ ਆਪਣਾ ਨਾਮ ਰਜਿਸਟਰ ਕਰਵਾਇਆ ਸੀ, ਉਹਨਾਂ ਦੀ ਆਨਲਾਈਨ ਸਾਂਝੀ ਦਾਖਲਾ ਪ੍ਰੀਖਿਆ 01 ਤੋਂ 12 ਜੂਨ 2026 ਤੱਕ ਦੇਸ਼ ਦੇ 2026 ਸ਼ਹਿਰਾਂ ਵਿਖੇ ਸ਼ੁਰੂ ਹੋਣ ਜਾ ਰਹੀ ਹੈ।ਅਗਨੀਵੀਰ ਆਰਮੀ ਭਰਤੀ ਦੀ ਪ੍ਰੀਖਿਆ ਦੇ ਚਾਹਵਾਨ ਪ੍ਰਾਰਥੀ ਆਪਣੇ ਐਡਮਿਟ ਕਾਰਡ 15 ਮਈ 2026 ਤੋਂ ਅਗਨੀਵੀਰ ਆਰਮੀ ਭਰਤੀ ਦੀ ਵੈਬਸਾਸੀਟ www.joinindianarmy.nic.in ਤੋਂ ਡਾਊਨਲੋਡ ਕਰ ਸਕਦੇ ਹਨ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਨਵੀਨਤਮ ਅਪਡੇਟ ਅਤੇ ਪ੍ਰੀਖਿਆ ਨਿਰਦੇਸ਼ਾਂ ਲਈ ਨਿਯਮਿਤ ਤੌਰ ‘ਤੇ ਵੈਬਸਾਈਟ ਤੇ ਜਾਣ ਲਈ ਕਿਹਾ ਗਿਆ।ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ-ਕਾਜ਼ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਜਾਂ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media