ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ
ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਪ੍ਰੀਜਾਇਡਿੰਗ ਅਫ਼ਸਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਸਬੰਧੀ ਚੋਣ ਕਰਵਾਈ ਗਈ।ਇਸ ਚੋਣ ਵਿੱਚ ਸਰਬਸੰਮਤੀ ਨਾਲ ਸਰਬਜੀਤ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਜਦਕਿ ਸ੍ਰੀਮਤੀ ਰਾਜਵਿੰਦਰ ਕੌਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਪਰਸਨ ਚੁਣੇ ਗਏ।
ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਸਰਬਜੀਤ ਸਿੰਘ ਅਤੇ ਉਪ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਦਰਸਾਇਆ ਗਿਆ ਹੈ, ਉਹ ਉਸ `ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।ਉਨਾਂ ਇਕ ਸੁਰ ਵਿੱਚ ਕਿਹਾ ਕਿ ਉਨਾਂ ਦਾ ਮੁੱਖ ਮਕਸਦ ਜ਼ਿਲ੍ਹੇ ਦੇ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਹੋਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਬਲਾਕ ਸੰਮਤੀ ਵੇਰਕਾ ਦੀ ਚੇਅਰਪਰਸਨ ਮੈਡਮ ਨਵਨੀਤ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਨਾਮ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ, ਮੈਡਮ ਪ੍ਰਿਯੰਕਾ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਕਮਲੇਸ਼ ਰਾਣੀ ਅਤੇ ਇਸ ਤੋਂ ਇਲਾਵਾ ਪੰਚਾਇਤ ਸੰਮਤੀਆਂ ਹਰਸ਼ਾ ਛੀਨਾ ਦੇ ਚੇਅਰਮੈਨ ਕਰਮਜੀਤ ਸਿੰਘ, ਚੋਗਾਵਾਂ ਦੇ ਚੇਅਰਮੈਨ ਮੈਡਮ ਭਜਨ ਕੌਰ, ਅਟਾਰੀ ਦੇ ਚੇਅਰਮੈਨ ਸ੍ਰੀਮਤੀ ਮੁਖਵਿੰਦਰ ਕੌਰ, ਮਜੀਠਾ ਦੇ ਚੇਅਰਮੈਨ ਯਾਦਵਿੰਦਰ ਸਿੰਘ, ਹੁਸਨਪ੍ਰੀਤ ਸਿੰਘ ਸਿਆਲਕਾ, ਰਈਆ ਪੰਚਾਇਤ ਸੰਮਤੀ ਦੇ ਚੇਅਰਮੈਨ ਹਰਭਜਨ ਸਿੰਘ, ਅਜਨਾਲਾ ਦੇ ਚੇਅਰਮੈਨ ਸ੍ਰੀਮਤੀ ਮਵਿੰਦਰ ਕੌਰ, ਜੰਡਿਆਲਾ ਪੰਚਾਇਤ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਹਾਜ਼ਰ ਸਨ।
Punjab Post Daily Online Newspaper & Print Media