ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ, ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ 30 ਅਤੇ ਨਗਰ ਕੌਂਸਲ ਰਮਦਾਸ ਵਿੱਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਵਿੱਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿੱਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
Check Also
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕਾਂ `ਤੇ ਵਿਸ਼ੇਸ਼ ਛੋਟ
ਅੰਮ੍ਰਿਤਸਰ, 15 ਮਈ (ਦੀਪ ਦਵਿੰਦਰ ਸਿੰਘ) – ਭਾਸ਼ਾ ਵਿਭਾਗ, ਪੰਜਾਬ ਮਾਂ ਬੋਲੀ ਪੰਜਾਬੀ, ਸਾਹਿਤ ਅਤੇ …
Punjab Post Daily Online Newspaper & Print Media