Saturday, May 16, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵੱਲੋਂ ਵਿਸ਼ਵ ਟੂਬਰਕਿਊਲੋਸਿਸ ਦਿਵਸ `ਤੇ ਪੋਸਟਰ ਮੇਕਿੰਗ ਮੁਕਾਬਲੇ

ਅੰਮ੍ਰਿਤਸਰ, 16 ਮਈ (ਗਿਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਰੈਡ ਰਿਬਨ ਕਲੱਬ ਵੱਲੋਂ ਵਿਸ਼ਵ ਟੂਬਰਕਿਊਲੋਸਿਸ ਦਿਵਸ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦੇਸ਼ ਟੀ.ਬੀ ਅਤੇ ਇਸ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਉਣਾ ਸੀ।ਸਮਾਗਮ ਵਿੱਚ ਵਿਦਿਆਰਥਣਾਂ ਨੇ ਉਤਸ਼਼ਾਹ ਨਾਲ਼ ਹਿੱਸਾ ਲਿਆ ਅਤੇ ਬਹੁਤ ਹੀ ਵਿਚਾਰਸ਼ੀਲ ਅਤੇ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਬਿਮਾਰੀ ਦੀ ਜਲਦੀ ਪਛਾਣ, ਸਮੇਂ ਸਿਰ ਇਲਾਜ਼ ਅਤੇ ਜਨਤਕ ਜਾਗਰੂਕਤਾ ਦੀ ਮਹੱਤਤਾ `ਤੇ ਜ਼ੋਰ ਦਿੱਤਾ।ਇਸ ਪਹਿਲ ਕਦਮੀ ਨੇ ਭਾਗੀਦਾਰਾਂ ਨੂੰ ਰਚਨਾਤਮਕ ਪ੍ਰਗਟਾਵੇ ਦੇ ਨਾਲ਼-ਨਾਲ ਼ਟੀ.ਬੀ ਦੇ ਕਾਰਨਾਂ, ਲੱਛਣਾਂ ਅਤੇ ਰੋਕਥਾਮ ਦੇ ਉਪਾਵਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ।
ਮੁਕਾਬਲੇ ਵਿੱਚ ਬੀ.ਐਸ.ਸੀ ਬਾਇਓਟੈਕਨਾਲੋਜੀ (ਸਮੈਸਟਰ ਦੂਜਾ) ਦੀ ਅਰਪਿਤਾ ਨੇ ਪਹਿਲਾ ਸਥਾਨ, ਬੀ.ਏ (ਸਮੈਸਟਰ ਦੂਜਾ) ਦੀ ਹਰਗੁਨੀਤ ਨੇ ਦੂਜਾ ਸਥਾਨ ਅਤੇ ਬੀ.ਏ (ਸਮੈਸਟਰ ਦੂਜਾ) ਦੀ ਨਿਯਤੀ ਮਹਿਰਾ ਨੇ ਤੀਜਾ ਸਥਾਨ ਹਾਸਲ ਕੀਤਾ।ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਸਮਾਗਮ ਦੇ ਆਯੋਜਨ ਲਈ ਰੈਡ ਰਿਬਨ ਕਲੱਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਿਹਤ ਨਾਲ਼ ਜੁੜੇ ਗੰਭੀਰ ਮੁੱਦਿਆਂ ਬਾਰੇ ਜਾਗਰੂਕਤਾ ਵਧਾਉਣ ਵਿੱਚ ਸਹਿਯੋਗੀ ਹੁੰਦੀਆਂ ਹਨ।
ਡਾ. ਅਨੀਤਾ ਨਰਿੰਦਰ ਅਤੇ ਡਾ. ਬੀਨੂ ਕਪੂਰ ਨੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਸਿਹਤ ਸਬੰਧੀ ਅਹਿਮ ਵਿਸ਼ਿਆਂ ਬਾਰੇ ਜਾਗਰੂਕਤਾ ਫੈਲਾਉਣ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

 

Check Also

ਨਗਰ ਨਿਗਮ ਵੱਲੋਂ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਵਿੱਚ ਭਾਗੀਦਾਰੀ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀਆਂ, ਪ੍ਰਮੁੱਖ ਵਿੱਤੀ ਸੰਸਥਾਵਾਂ …