Saturday, July 18, 2026

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਰਾਮਨਗਰ ਪੰਚਾਇਤ ਵਿੱਚ ਸੜਕਾਂ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਰਾਮਨਗਰ ਕਲੋਨੀ ਵਿੱਚ ਸੀਵਰੇਜ਼ ਸਿਸਟਮ ਚੰਗੀ ਹਾਲਤ ਵਿੱਚ ਨਹੀਂ ਸੀ।ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਖੇਤਰ ਵਿੱਚ ਲਗਭਗ 250 ਸੀਵਰਜ਼ ਚੈਂਬਰ ਬਣਾਏ ਗਏ ਸਨ।ਜਿਥੇ ਕਿਤੇ ਵੀ ਸੀਵਰੇਜ਼ ਸਿਸਟਮ ਬਹੁਤ ਮਾੜਾ ਸੀ, ਉਥੇ ਨਵਾਂ ਸੀਵਰੇਜ਼ ਪਾਇਆ ਗਿਆ।ਇਸ ਤੋਂ ਇਲਾਵਾ, ਸਾਰੇ ਸੀਵਰੇਜ਼ ਨੂੰ ਸੁਪਰ ਸਕਸ਼ਨ ਮਸ਼ੀਨਾਂ ਦੀ ਵਰਤੋਂ ਕਰਕੇ ਸਾਫ਼ ਕੀਤਾ ਗਿਆ।ਹੁਣ, ਇਸ ਖੇਤਰ ਦੇ ਲੋਕਾਂ ਨੂੰ ਸੀਵਰੇਜ਼ ਦੀ ਕੋਈ ਸਮੱਸਿਆ ਨਹੀਂ ਆ ਰਹੀ।
ਚੇਅਰਮੈਨ ਰਿੰਟੂ ਨੇ ਕਿਹਾ ਕਿ ਸੜਕਾਂ ਅਤੇ ਗਲੀਆਂ ਬਣਾਉਣ ਦਾ ਵਿਕਾਸ ਕਾਰਜ਼ ਅੱਜ ਸ਼ੁਰੂ ਕੀਤਾ ਗਿਆ ਹੈ, ਜੋ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਰਾਮਨਗਰ ਪੰਚਾਇਤ ਦੇ ਲੋਕਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਉਹ ਉਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।ਉਹ ਲੋਕਾਂ ਵਿੱਚ ਜਾਂਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਇਹਨਾਂ ਦਾ ਹੱਲ ਲੱਭਦੇ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …