ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੌਧਿਕ ਸੰਪਤੀ ਅਧਿਕਾਰ ਸੈਲ ਅਤੇ ਗੋਲਡਨ ਜੁਬਲੀ ਸੈਂਟਰ ਫਾਰ
ਇੰਟਰਪ੍ਰਿਨਿਊਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ਵ ਬੌਧਿਕ ਸੰਪਤੀ ਦਿਵਸ ਮਨਾਇਆ ਗਿਆ।ਆਨਲਾਈਨ ਕਰਵਾਏ ਗਏੇ ਇਸ ਸਮਾਗਮ ਦਾ ਇਸ ਸਾਲ ਦਾ ਵਿਸ਼ਾ “ਆਈ.ਪੀ ਐਂਡ ਸਪੋਰਟਸ: ਰੈਡੀ, ਸੈਟ ਐਂਡ ਇਨੋਵੇਟ” ਰਿਹਾ, ਜਿਸ ਤਹਿਤ ਖੇਡ ਉਦਯੋਗ ਅਤੇ ਅਕਾਦਮਿਕ ਖੇਤਰ ਵਿੱਚ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ’ਤੇ ਚਰਚਾ ਕੀਤੀ ਗਈ।
ਸਮਾਗਮ ਦੀ ਸ਼ੁਰੂਆਤ ਕਰਦਿਆਂ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰਿਨਿਊਰਸ਼ਿਪ ਐਂਡ ਇਨੋਵੇਸ਼ਨ ਦੀ ਕੋਆਰਡੀਨੇਟਰ ਡਾ. ਵਸੁਧਾ ਸੰਬਿਆਲ ਨੇ ਮੁੱਖ ਵਕਤਾਵਾਂ ਅਤੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਵਿਕਸਿਤ ਹੋ ਰਹੇ ਖੇਡ ਉਦਯੋਗ ਵਿੱਚ ਬੌਧਿਕ ਸੰਪਦਾ ਅਧਿਕਾਰਾਂ ਦੀ ਭੂਮਿਕਾ ਬਹੁਤ ਅਹਿਮ ਹੋ ਚੁੱਕੀ ਹੈ ਅਤੇ ਇਹ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰਚਨਾਤਮਕ ਵਿਚਾਰਾਂ ਦੀ ਸੁਰੱਖਿਆ ਵੀ ਕਰਦੇ ਹਨ।
ਡਾ. ਅੰਜੂ ਚੌਧਰੀ, ਸੀਨੀਅਰ ਰਿਸਰਚਰ, ਪੇਟੈਂਟ ਫੈਸਿਲੀਟੇਟਿੰਗ ਸੈਲ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਨੇ “ਅਕਾਦਮਿਕ ਖੇਤਰ ਵਿੱਚ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ” ਵਿਸ਼ੇ ’ਤੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਾਕੂਮੈਂਟੇਸ਼ਨ ਅਤੇ ਫਾਈਲਿੰਗ ਨਾਲ ਜੁੜੀਆਂ ਪ੍ਰਕਿਰਿਆਵਾਂ ਅਤੇ ਕਾਨੂੰਨੀ ਪੱਖਾਂ ਬਾਰੇ ਵੀ ਚਰਚਾ ਕੀਤੀ।
ਮਿਸ ਹੇਤਵੀ ਤ੍ਰਿਵੇਦੀ ਸਲਾਹਕਾਰ ਅਤੇ ਅਧਿਆਪਕਾ ਨੇ “ਬੌਧਿਕ ਸੰਪਤੀ ਅਧਿਕਾਰ ਅਤੇ ਖੇਡ ਉਦਯੋਗ” ਵਿਸ਼ੇ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਖੇਡ ਉਦਯੋਗ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਸ ਵਿੱਚ ਵੱਡੇ ਪੱਧਰ ’ਤੇ ਆਰਥਿਕ ਲੈਣ-ਦੇਣ ਹੋ ਰਹੇ ਹਨ। ਇਸ ਲਈ ਖਿਡਾਰੀਆਂ, ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਦੇ ਹੱਕਾਂ ਦੀ ਰਾਖੀ ਲਈ ਬੌਧਿਕ ਸੰਪਤੀ ਅਧਿਕਾਰ ਬਹੁਤ ਜ਼ਰੂਰੀ ਹਨ।
ਇਸ ਤੋਂ ਪਹਿਲਾਂ ਸੈਮੀਨਾਰ ਕੋਆਰਡੀਨੇਟਰ ਡਾ. ਵਰਿੰਦਰ ਕੌਰ ਨੇ ਦੋਵੇਂ ਬੁਲਾਰਿਆਂ ਨਾਲ ਜਾਣ-ਪਛਾਣ ਕਰਵਾਉਂਦਿਆਂ ਉਨ੍ਹਾਂ ਦੇ ਯੋਗਦਾਨ ਬਾਰੇ ਦੱਸਿਆ।ਸਮਾਗਮ ਦੇ ਅੰਤ ਵਿੱਚ ਆਈ.ਪੀ.ਆਰ ਸੈਲ ਦੇ ਨੋਡਲ ਅਫਸਰ ਡਾ. ਨਵਦੀਪ ਸਿੰਘ ਸੋਢੀ ਨੇ ਧੰਨਵਾਦੀ ਮਤਾ ਪੇਸ਼ ਕੀਤਾ।ਉਨ੍ਹਾਂ ਵਾਈਸ ਚਾਂਸਲਰ, ਵਕਤਾਵਾਂ, ਆਯੋਜਕਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।ਇਸ ਸਮਾਗਮ ਦੇ ਆਯੋਜਨ ਵਿੱਚ ਡਾ. ਹਰਕਿਰਨਦੀਪ ਕੌਰ ਅਤੇ ਡਾ. ਰਾਹੁਲ ਥੋਰੀ ਦਾ ਵਿਸ਼ੇਸ਼ ਯੋਗਦਾਨ ਰਿਹਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media