Saturday, July 25, 2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ 2026 ਤੱਕ ਕੀਤੀ ਜਾ ਸਕਦੀ ਹੈ।ਤਰਨਜੀਤ ਸਿੰਘ ਜਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਿਕ ਬਾਲ ਪੁਰਸਕਾਰ ਲਈ ਵੈਬਸਾਈਟ <https://awards.gov.in>
‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਹ ਅਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿੱਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੌਜੀ ਵਾਤਾਵਰਨ ਅਤੇ ਕਲਾ ਤੇ ਪ੍ਰਭਾਵ ਪਾਇਆ ਹੈ।ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਲੋਕਾ ਨੂੰ ਅਪੀਲ ਕੀਤੀ ਕਿ ਜਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਇਹਨਾਂ ਬੱਚਿਆਂ ਨੂੰ ਵੱਖਰੀ ਪਹਿਚਾਣ ਮਿਲ ਸਕੇ।

Check Also

ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ- ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ …