ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ
ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਐਲਾਨ ਦਿੱਤਾ ਗਿਆ ਹੈ।ਇਸ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ।ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ।
ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ।ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਸਮੂਹ ਲਾਇਸੰਸ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media