ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅਨੁਸ਼ਾਸਨ, ਹੁਨਰ ਅਤੇ
ਜੋਸ਼ ਦੇ ਯਾਦਗਾਰ ਸ਼ਾਨਦਾਰ ਪ੍ਰਦਰਸ਼ਨ ਸਦਕਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਇਹ ਚੈਂਪੀਅਨਸ਼ਿਪ ਕਰਾਟੇ ਡੂ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਟਾਊਨ ਹਾਲ ਸਕੂਲ ਮਾਲ ਮੰਡੀ ਅੰਮ੍ਰਿਤਸਰ ਵਿਖੇ ਕਰਵਾਈ ਗਈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 8ਵੀਂ-ਡੀ ਦੀ ਮਹਿਕ ਅਤੇ 10ਵੀਂ-ਈ ਦੀ ਸਿਮਰਨ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਝੰਡਾ ਬੁਲੰਦ ਕੀਤਾ।ਉਨ੍ਹਾਂ ਕਿਹਾ ਕਿ ਹੋਰਨਾਂ ਜੇਤੂਆਂ ’ਚ 12ਵੀਂ-ਐਫ ਦੀ ਮੁਸਕਾਨ ਨੇ ਚਾਂਦੀ ਅਤੇ 10ਵੀਂ-ਈ ਦੀ ਨੇਹਾ ਕੁਮਾਰੀ ਅਤੇ 7ਵੀਂ-ਸੀ ਦੀ ਰੇਣੁਕਾ ਨੇ ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਪ੍ਰਿੰ: ਸ੍ਰੀਮਤੀ ਨਾਗਪਾਲ ਅਤੇ ਸਮੁੱਚੇ ਸਟਾਫ਼ ਨੇ ਸਮੂਹ ਤਮਗਾ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੋਚਿੰਗ ਸਟਾਫ਼ ਦੀ ਅਣਥੱਕ ਮਿਹਨਤ ਦੀ ਸਰਾਹਨਾ ਕੀਤੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media