ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸੀਪਲ
ਚੋਣਾਂ-2026 ਦੇ ਮੱਦੇਨਜ਼ਰ 26 ਮਈ 2026 (ਮੰਗਲਵਾਰ) ਨੂੰ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਉਹਨਾਂ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ, ਜੋ ਆਪਣੇ-ਆਪਣੇ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹੱਦ ਅੰਦਰ ਵੋਟਰ ਵਜੋਂ ਦਰਜ਼ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ ਐਕਟ 1958 ਦੀ ਧਾਰਾ 10 ਦੀ ਉਪ-ਧਾਰਾ 1 ਅਧੀਨ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦਿਆਂ ਲਿਆ ਗਿਆ ਹੈ, ਤਾਂ ਜੋ ਕਰਮਚਾਰੀ ਆਪਣੇ ਵੋਟ ਦਾ ਸੁਤੰਤਰ ਤੌਰ ’ਤੇ ਇਸਤੇਮਾਲ ਕਰ ਸਕਣ।ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ 24 ਮਈ ਤੋਂ 30 ਮਈ 2026 ਦੇ ਦਰਮਿਆਨ ਆਉਣ ਵਾਲੀ ਹਫਤਾਵਾਰੀ ਛੁੱਟੀ ਦੀ ਥਾਂ 26 ਮਈ ਨੂੰ “ਕਲੋਜ਼ਡ ਡੇ” ਨਹੀਂ ਮੰਨਿਆ ਜਾਵੇਗਾ।
ਪੰਜਾਬ ਸਰਕਾਰ ਨੇ ਸਾਰੇ ਸਬੰਧਿਤ ਅਦਾਰਿਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਈ ਜਾਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media