Tuesday, May 26, 2026

ਪੁਰਾਣੀਆਂ, ਖੰਡਰ ਹੋਈਆਂ ਵੱਡੀਆਂ ਪਾਣੀ ਦੀਆਂ ਟੈਂਕੀਆਂ ਹਟਾਈਆਂ ਜਾਣਗੀਆਂ – ਵਿਧਾਇਕ ਡਾ. ਗੁਪਤਾ

ਕਿਹਾ, ਕੇਂਦਰੀ ਹਲਕੇ ਦੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਸ਼ਕਤੀ ਨਗਰ ਖੇਤਰ ਦੇ ਤਿੰਨ ਪਾਰਕਾਂ ਨੂੰ ਸੁਧਾਰਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਕਤੀ ਨਗਰ ਵਿੱਚ ਨਵੀਨੀਕਰਨ ਦਾ ਕੰਮ ਅੱਜ ਸ਼ੂਰੂ ਹੋ ਗਿਆ ਹੈ ਅਤੇ ਅਗਲੇ ਮਹੀਨੇ ਦੇ ਅੰਦਰ ਸਾਰੇ ਪਾਰਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰ ਦਿੱਤਾ ਜਾਵੇਗਾ।
ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਪੁਰਾਣੀਆਂ, ਖੰਡਰ ਹੋਈਆਂ ਵੱਡੀਆਂ ਪਾਣੀ ਦੀਆਂ ਟੈਂਕੀਆਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਨਗਰ ਨਿਗਮ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ।ਸ਼ਕਤੀ ਨਗਰ ਪਾਰਕ ਵਿੱਚ ਪਾਣੀ ਦੀ ਟੈਂਕੀ ਲਗਭਗ 50 ਸਾਲ ਪਹਿਲਾਂ ਬਣਾਈ ਗਈ ਸੀ ਅਤੇ ਇਸ ਦੀ ਹਾਲਤ ਖਰਾਬ ਹੈ।ਇਸ ਲਈ ਟੈਂਕੀ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾ ਰਹੀ ਹੈ। ਤਾਂ ਜੋ ਕਿਸੇ ਵੀ ਤਰ੍ਹਾਂ ਦਾ ਹਾਦਸਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ।ਕੇਂਦਰੀ ਵਿਧਾਨ ਸਭਾ ਹਲਕੇ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਭੇਜੀਆਂ ਜਾ ਰਹੀਆਂ ਹਨ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਮਹੱਤਵਪੂਰਨ ਸੜਕਾਂ `ਤੇ ਨਿਰਮਾਣ ਕਾਰਜ਼ ਸ਼ੂਰੂ ਕਰ ਦਿੱਤਾ ਗਿਆ ਹੈ।ਇਨ੍ਹਾਂ ਸੜਕਾਂ ਤੋਂ ਲੰਘਣ ਵਾਲੀਆਂ ਸਾਰੀਆਂ ਬਿਜਲੀ ਅਤੇ ਹੋਰ ਤਾਰਾਂ ਨੂੰ ਵੀ ਜ਼ਮੀਨਦੋਜ਼ ਕਰ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿੱਕੀ ਦੱਤਾ, ਇੰਦਰਜੀਤ ਦੱਤਾ, ਸੁਭਾਸ਼ ਬਿਲੂ, ਚਿਰਾਗ ਕੁਮਾਰ, ਮਨੂ ਕੁਮਾਰ, ਟੀਟੂ ਆਦਿ ਮੌਜ਼ੂਦ ਸਨ।

Check Also

ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਸਮੇਂ ਸਿਰ ਦਫਤਰ ਪੁੱਜੇ ਮੁਲਾਜ਼ਮ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ …