ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਲਡ ਸਿਟੀ ਵਿੱਚ
ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ।ਵਿਧਾਇਕ ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਵਿੱਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰਕ ਕੇਂਦਰ ਕਟੜਾ ਜੈਮਲ ਸਿੰਘ, ਸ਼ਾਸਤਰੀ ਮਾਰਕੀਟ ਅਤੇ ਗੁਰੂ ਬਾਜ਼ਾਰ ਵਿੱਚ ਵਪਾਰੀਆਂ ਦੀ ਮੰਗ `ਤੇ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਲਡ ਸਿਟੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦਿੱਤੇ ਜਾਣ ਤੋਂ ਬਾਅਦ ਵਾਲਡ ਸਿਟੀ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ ਪਹਿਲਾਂ ਹੀ ਚੱਲ ਰਹੇ ਹਨ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਵਾਲਡ ਸਿਟੀ ਵਿੱਚ ਲਗਭਗ 5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਸਭ ਤੋਂ ਮਹੱਤਵਪੂਰਨ ਰੇਡੀਅਲ ਸੜਕਾਂ ਦਾ ਵਿਕਾਸ ਅਤੇ ਕੈਰੋਂ ਮਾਰਕੀਟ ਆਧੁਨਿਕ ਪਾਰਕਿੰਗ ਸਟੈਂਡ ਦਾ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਦੋਵੇਂ ਪ੍ਰੋਜੈਕਟ ਇਸ ਸਾਲ ਅਕਤੂਬਰ ਤੱਕ ਪੂਰੇ ਹੋ ਜਾਣਗੇ।ਕੈਰੋਂ ਮਾਰਕੀਟ ਪਾਰਕਿੰਗ ਸਟੈਂਡ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਜਨਤਾ ਨੂੰ ਫਾਇਦਾ ਹੋਵੇਗਾ ਅਤੇ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ।ਇਸ ਮੌਕੇ ਕੌਂਸਲਰ ਜਰਨੈਲ ਸਿੰਘ ਢੋਟ, ਵਪਾਰਕ ਐਸੋਸੀਏਸ਼ਨ ਦੇ ਅਧਿਕਾਰੀ ਅਤੇ ਇਲਾਕੇ ਦੇ ਪ੍ਰਮੁੱਖ ਲੋਕ ਮੌਜ਼ੂਦ ਸਨ।
Check Also
ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਸਮੇਂ ਸਿਰ ਦਫਤਰ ਪੁੱਜੇ ਮੁਲਾਜ਼ਮ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ …
Punjab Post Daily Online Newspaper & Print Media