Thursday, May 28, 2026

ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਨਗਰ ਪੰਚਾਇਤ ਰਈਆ ‘ਚ ਵੋਟਾਂ ਦੀ ਗਿਣਤੀ 29 ਨੂੰ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁੂ ਮਜੀਠਾ, ਰਮਦਾਸ ਅਤੇ ਇੱਕ ਨਗਰ ਪੰਚਾਇਤ ਰਈਆ ਦੀ ਆਮ ਚੋਣ 26 ਮਈ ਨੂੰ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਸੀ।ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ 3 ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਵਿੱਚ ਅੱਜ ਸਵੇਰੇ 8:00 ਵਜੇ ਵੋਟਾਂ ਪੈਣ ਦੀ ਪ੍ਰੀਕ੍ਰਿਆ ਸ਼ੁਰੂ ਹੋਈ ਸੀ ਜੋ ਸ਼ਾਮ 5:00 ਵਜੇ ਤੱਕ ਨਿਰਵਿਘਨ ਚੱਲੀ।ਇਸ ਦੌਰਾਨ ਇਨ੍ਹਾਂ 3 ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ ਵੋਟਾਂ ਪੈਣ ਦੀ ਕੁੱਲ ਪ੍ਰਤੀਸ਼ਤ 63.5 ਫ਼ੀਸਦੀ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ ਕੁੱਲ 57.08 ਫ਼ੀਸਦੀ ਵੋਟਾਂ ਪਈਆਂ ਹਨ।ਨਗਰ ਕੌਂਸਲ ਮਜੀਠਾ ਵਿੱਚ 62 ਫ਼ੀਸਦੀ ਅਤੇ ਨਗਰ ਕੌਂਸਲ ਰਮਦਾਸ ਵਿੱਚ 77.33 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਰਈਆ ਵਿੱਚ ਕੁੱਲ 53.06 ਪੋਲਿੰਗ ਫ਼ੀਸਦੀ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੇ ਬੈਲਟ ਬਕਸਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਗਿਆ ਅਤੇ 29 ਮਈ 2026 ਨੂੰ ਨਿਰਧਾਰਿਤ ਗਿਣਤੀ ਸਥਾਨਾਂ ਉਪਰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜ਼ਾਦਾਨਾਂ, ਨਿਰਪੱਖ ਅਤੇ ਤਰੁੱਟੀ ਰਹਿਤ ਮੁਕੰਮਲ ਕਰਨ ਲਈ ਸਮੂਹ ਚੋਣ ਅਮਲੇ, ਸੁਰੱਖਿਆ ਅਮਲੇ ਦਾ ਵੀ ਧੰਨਵਾਦ ਕੀਤਾ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …