Saturday, October 3, 2026

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ ‘ਚ ਰੱਖਦੇ ਹੋਏ ਥਾਣਾ ਸੁਲਤਾਨਵਿੰਡ ਵੱਲੋਂ ਥਾਣੇ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪੁਲਿਸ ਅਧਿਕਾਰੀਆਂ ਵਿਸ਼ਾਲਜੀਤ ਸਿੰਘ ੲ.ੇਡੀ.ਸੀ.ਪੀ ਅੰਮ੍ਰਿਤਸਰ ਸਿਟੀ-1, ਪ੍ਰੀਤ ਇੰਦਰ ਸਿੰਘ ਏ.ਸੀ.ਪੀ ਅੰਮ੍ਰਿਤਸਰ ਅਤੇ ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫਸਰ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ, ਪੁਲੀਸ ਮੁਲਾਜ਼ਮਾਂ ਅਤੇ ਇਲਾਕਾ ਵਾਸੀਆਂ ਤੇ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਠੰਡਾ ਮਿੱਠਾ ਜਲ ਪਿਲਾਇਆ।ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਸਮਾਜ ਭਲਾਈ ਦੇ ਕਾਰਜ਼ਾਂ ਵਿੱਚ ਅੱਗੇ ਰਹਿ ਕੇ ਆਪਣਾ ਯੋਗਦਾਨ ਪਾਉਂਦੀ ਰਹਿੰਦੀ ਹੈ।ਇਸ ਦੌਰਾਨ ਲੋਕਾਂ ਵਲੋਂ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …