Thursday, May 28, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜ਼ਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ – ਚੇਅਰਮੈਨ ਛੀਨਾ

ਕਿਹਾ, ਯੋਜਨਾ` ਤਹਿਤ ਲਗਭਗ 44.8 ਲੱਖ ਰਜਿਸਟ੍ਰੇਸ਼ਨਾਂ ਹੋਈਆਂ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ `ਤੇ ਮਜ਼ਬੂਤੀ ਮਿਲ ਰਹੀ ਹੈ।ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬਿਮਾਰ ਨਵਜਾਤ ਸ਼ਿਸ਼ਆਂ ਦੇ ਇਲਾਜ਼ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਭਾਰਤ ਦੇ ਰਾਸਟਰੀ ਪਰਿਵਾਰ ਸਿਹਤ ਸਰਵੇਖਣ (ਨੇਸ਼ਨਲ ਫੈਮਿਲੀ ਹੈਲਥ ਸਰਵੇ-5) ‘ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ, ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਦੇ ਵਿੱਚਕਾਰ ਘੱਟ ਅੰਤਰਾਲ, ਪਿੱਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜ਼ੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜ਼ਖਮ ਪੈਦਾ ਕਰਦੀਆਂ ਹਨ।ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ, ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਸਪੱਸ਼ਟ ਹੁੰਦੀ ਹੈ।
ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅਧਿਕਾਰਤ ਅੰਕੜਿਆਂ ਅਨੁਸਾਰ 25 ਮਈ 2026 ਤੱਕ ਯੋਜਨਾ ਦੇ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7,300 ਮਾਮਲਿਆਂ ਵਿੱਚ ਇਲਾਜ਼ ਪ੍ਰਦਾਨ ਕੀਤਾ ਗਿਆ, ਜਿਸ ‘ਤੇ ਲਗਭਗ 7.04 ਕਰੋੜ ਰੁਪਏ ਦਾ ਖਰਚ ਹੋਇਆ।ਇਨ੍ਹਾਂ ਵਿੱਚ 5,300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸਾਮਲ ਹਨ, ਜਿਨ੍ਹਾਂ ‘ਤੇ 6.37 ਕਰੋੜ ਰੁਪਏ ਖਰਚ ਕੀਤੇ ਗਏ

Check Also

ਨਗਰ ਕੌਂਸਲਾਂ ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਨਗਰ ਪੰਚਾਇਤ ਰਈਆ ‘ਚ ਵੋਟਾਂ ਦੀ ਗਿਣਤੀ 29 ਨੂੰ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁੂ ਮਜੀਠਾ, …