ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਕੂਲ
ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ‘ਸਿੱਖਿਆ ਦਾ ਮਹਾ ਜਜ਼ਨ’ (ਮੈਗਾ ਪੀ.ਟੀ.ਐਮ ਅਤੇ ਮਾਪਿਆਂ ਦੀ ਵਰਕਸ਼ਾਪ) ਬਹੁਤ ਹੀ ਉਤਸ਼ਾਹ ਅਤੇ ਸਫਲਤਾਪੂਰਵਕ ਮਨਾਇਆ ਗਿਆ।ਮੁੱਖ ਮਹਿਮਾਨ ਜਸਕਰਨ ਸਿੰਘ ਬੰਦੇਸ਼ਾ ਆਮ ਆਦਮੀ ਪਾਰਟੀ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਅਤੇ ਵਾਈਸ ਚੇਅਰਮੈਨ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਕਟਾਰੀਆ ਐਸ.ਐਮ.ਸੀ ਚੇਅਰਮੈਨ, ਪੂਨਮ ਕਟਾਰੀਆ ਐਜੂੂਕੇਸ਼ਨ ਵਰਕਰ, ਅੰਜੂ ਬਾਲਾ ਵਾਈਸ ਚੇਅਰਮੈਨ, ਡੋਲੀ ਭਾਟੀਆ ਐਸ.ਐਮ.ਸੀ ਸੋਸ਼ਲ ਵਰਕਰ ਹਾਜ਼ਰ ਸਨ।
ਸਮਾਗਮ ਵਿੱਚ ਸੈਂਕੜਿਆਂ ਦੀ ਗਿਣਤੀ ‘ਚ ਵਿਦਿਆਰਥਣਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ।ਪ੍ਰਿੰਸੀਪਲ ਮਨਦੀਪ ਕੌਰ ਨੇ ਆਏ ਹੋਏ ਮਾਪਿਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ 2.0 ਰਿਪੋਰਟ ਅਤੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ ਵਿੱਚ ਪੰਜਾਬ ਨੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ।ਉਹਨਾਂ ਕਿਹਾ ਕਿ “ਸਕੂਲ ਆਫ਼ ਐਮੀਨੈਂਸ ਮਾਲ ਰੋਡ ਦੀਆਂ ਵਿਦਿਆਰਥਣਾਂ ਨੇ ਹਮੇਸ਼ਾਂ ਹੀ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ।‘ਸਿੱਖਿਆ ਦੇ ਮਹਾ ਜਸ਼ਨ’ ਮੌਕੇ ਮਾਪਿਆਂ ਦਾ ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣਾ ਇਹ ਸਾਬਤ ਕਰਦਾ ਹੈ ਕਿ ਹੁਣ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹੁਤ ਮਜ਼ਬੂਤ ਹੋ ਚੁੱਕਾ ਹੈ।ਪੰਜਾਬ ਦਾ ਦੇਸ਼ ਭਰ ਵਿੱਚੋਂ ਨੰਬਰ-1 ਆਉਣਾ ਸਾਡੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।
ਬੋਰਡ ਪ੍ਰੀਖਿਆਵਾਂ ਵਿੱਚੋਂ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੀਆਂ 48 ਵਿਦਿਆਰਥਣਾਂ, ਵੱਖ-ਵੱਖ ਵਿਸ਼ਿਆਂ ਵਿੱਚੋਂ 100% ਅੰਕ ਹਾਸਲ ਕਰਨ ਵਾਲੀਆਂ ਅਤੇ ਤੇ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਨ ਵਾਲੀਆਂ 58 ਵਿਦਿਆਰਥਣਾਂ ਮਾਲ ਰੋਡ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਹੁਨਰ ਅਤੇ ਭਾਸ਼ਾ ਵਿਕਾਸ ਅਧੀਨ ਸਫਲਤਾਪੂਰਵਕ ਇੰਟਰਨਸ਼ਿਪ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ `ਜੇ.ਈ.ਈ ਸਰਟੀਫਿਕੇਟ ਅਤੇ ਕਲਾਟ` ਪ੍ਰੋਗਰਾਮ ਤਹਿਤ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ 100 ਤੋਂ ਵੱਧ ਬੱਚੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਅਤੇ ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਸਨਮਾਨ ਸਰਟੀਫੀਕੇਟ ਦਿੱਤੇ ਗਏ ।
ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥਣਾਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ, ਘਰ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਅਤੇ ਉਨ੍ਹਾਂ ਦੀ ਮਾਨਸਿਕ ਤੇ ਸਰੀਰਕ ਸਿਹਤ ਦਾ ਖਿਆਲ ਰੱਖਣ ਲਈ ਮਾਪਿਆਂ ਨਾਲ ਵਿਸ਼ੇਸ਼ ਨੁਕਤੇ ਸਾਂਝੇ ਕੀਤੇ ਗਏ।
ਪ੍ਰਿੰਸੀਪਲ ਮਨਦੀਪ ਕੌਰ ਵੱਲੋਂ ਆਏ ਹੋਏ ਸਾਰੇ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਵਾਤਾਵਰਣ ਅਨੁਕੂਲ …
Punjab Post Daily Online Newspaper & Print Media