ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅੱਜ ਯੈ.ਐਸ.ਏ ਵਾਸੀ ਬਲਬੀਰ ਸਿੰਘ ਵੱਲੋਂ 2 ਲੱਖ 10
ਹਜ਼ਾਰ ਅਤੇ ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ।ਇਹ ਰਾਸ਼ੀ ਸੁਰਜੀਤ ਸਿੰਘ ਤੂਰਕੋਟ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਭੇਟ ਕਰਦੀਆਂ ਹਨ।ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਸੰਗਤਾਂ ਬਿਨਾਂ ਭੇਦ-ਭਾਵ ਦੇ ਪ੍ਰਸ਼ਾਦਾ ਛਕਦੀਆਂ ਹਨ।ਐਡਵੋਕੇਟ ਧਾਮੀ ਨੇ ਚੱਲ ਰਹੀਆਂ ਲੰਗਰ ਸੇਵਾਵਾਂ ਵਿਚ ਹਿੱਸਾ ਪਾਉਣ ਲਈ ਬਲਬੀਰ ਸਿੰਘ ਯ.ੂਐਸ.ਏ ਤੇ ਸੁਰਜੀਤ ਸਿੰਘ ਤੂਰਕੋਟ ਅਤੇ ਪਰਿਵਾਰ ਦਾ ਧੰਨਵਾਦ ਕੀਤਾ।ਸੇਵਕ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੈਨੇਜਰ ਮੇਜਰ ਸਿੰਘ ਅਤੇ ਹੋਰ ਮੌਜ਼ੂਦ ਸਨ।
Check Also
ਸਕੂਲ ਆਫ਼ ਐਮੀਨੈਂਸ ਗਰਲਜ਼ ਮਾਲ ਰੋਡ ਵਿਖੇ ਮੈਗਾ ਪੀ.ਟੀ.ਐਮ ‘ਸਿੱਖਿਆ ਦਾ ਮਹਾ ਜਸ਼ਨ’
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ …
Punjab Post Daily Online Newspaper & Print Media