ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵੱਲੋਂ ਗੁਰਦੁਆਰਾ ਹਾਜੀ ਰਤਨ ਦੇ ਦੀਵਾਨ ਹਾਲ ਵਿਖੇ ਸਾਲਾਨਾ ਗੁਰਮਤਿ ਸਮਾਗਮ 14 ਫਰਵਰੀ 2015 ਨੂੰ ਆਯੋਜਿਨ ਕੀਤਾ ਜਾ ਜਿਹਾ ਹੈ ਇਸ ਸੰਬੰਧੀ ਅੱਜ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਜਿਲ੍ਹਾ ਬਠਿੰਡਾ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ‘ਚ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਹੋਇਆ ਕਿ ਹਰ ਸਾਲ ਦੀ ਤਰ੍ਹਾਂ ਸਮਾਗਮ ਕੀਤਾ ਜਾਵੇ। ਮੀਟਿੰਗ ਦੌਰਾਨ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁਖੀ ਜਸਕਰਨ ਸਿੰਘ ਸਿਵੀਆਂ ਵਲੋਂ ਐਲਾਨ ਕੀਤਾ ਗਿਆ ਅਤੇ ਇਸ ਸਮਾਗਮ ਦੀ ਰੂਪ ਰੇਖਾ ਵੀ ਤਿਆਰ ਕੀਤੀ ਗਈ।ਜਿਸ ਵਿਚ ਉੱਚ ਕੋਟੀ ਦੇ ਵਿਦਵਾਨਾਂ ਨੂੰ ਬੁਲਾ ਕੇ ਪਿੰਡ ਪਿੰਡ ਅਤੇ ਸ਼ਹਿਰ ਦੀਆਂ ਸੰਗਤਾਂ ਨੂੰ ਨਸ਼ਾ ਮੁਕਤੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ। ਇਸ ਮੌਕੇ ਵਰਕਰਾਂ ਵਲੋਂ ਭਾਰੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ।ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਦ੍ਰਿੜਤਾ ਅਤੇ ਨਿਸਚਾ ਨਾਲ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ।ਹੁਣ ਲਹਿਰ ਵਲੋਂ ਚਲਾਈ ਮੁਹਿੰਮ ਦੇ ਅਸਰ ਨਾਲ ਲੋਕ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋ ਚੁੱਕੇ ਹਨ।ਹੁਣ ਲੋਹਾ ਗਰਮ ਹੋਣ ਕਰਕੇ ਸੱਟ ਲਾਉਣ ਦਾ ਵਧੀਆ ਮੌਕਾ ਹੈ ਇਸ ਸਮੇਂ ਪਿਛਲੇ ਸਾਲ ਦੇ ਹੋਏ ਸਮਾਗਮਾਂ ਪ੍ਰਤੀ ਵੀ ਲੇਖਾ ਜੋਖਾ ਕੀਤਾ ਗਿਆ।ਇਸ ਮੌਕੇ ਬਾਬਾ ਕੁਲਦੀਪ ਸਿੰਘ ਸ਼ਕਤ ਕਾਲਝਰਾਣੀ, ਇਕਬਾਲ ਸਿੰਘ ਸੋਨੀ, ਕੁਲਵੰਤ ਸਿੰਘ ਦਿਉਣ, ਅਜੀਤ ਸਿੰਘ ਭੁੱਲਰ, ਸਤਨਾਮ ਸਿੰਘ ਸੱਤਾ, ਐਡਵੋਕੇਟ ਅਰਸਦੀਪ ਸਿੰਘ ਸਿਵੀਆਂ, ਤੇਜਾ ਸਿੰਘ ਬਰਾੜ, ਤੇਜਿੰਦਰ ਸਿੰਘ, ਐਡਵੋਕੇਟ, ਜਗਜੀਤ ਸਿੰਘ ਕੋਟਸਮੀਰ, ਸਿਮਰਨਜੀਤ ਸਿੰਘ ਸੱਗੂ ਐਡਵੋਕੇਟ, ਬੂਟਾ ਸਿੰਘ, ਫੂਸ ਮੰਡੀ, ਮਨਜੀਤ ਸਿੰਘ, ਢੇਲਵਾ, ਮਨਜੀਤ ਸਿੰਘ ਸਰਪੰਚ, ਪ੍ਰਿਤਪਾਲ ਸਿੰਘ ਬੀਬੀਵਾਲਾ, ਜਸਪਾਲ ਸਿੰਘ ਕਾਲਾ ਆਦਿ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …