Sunday, June 7, 2026

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ) ਡਾ. ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਮਿੱਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਡਾਇਰੈਕਟਰ ਜਨਰਲ (ਆਈ.ਟੀ) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।ਇਸ ਉਪਰੰਤ ਡਾ. ਸੀਮਾ ਖੰਨਾ ਵਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਿਤ

ਐਡਵੋਕੇਟ ਧਾਮੀ, ਗਿਆਨੀ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, …