Monday, June 8, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਮਿਤੀ 10-06-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜ਼ਮੀਨੀ ਮੰਜ਼ਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।ਇਸ ਪਲੇਸਮੈਂਟ ਕੈਂਪ ਵਿੱਚ ਪੀ.ਐਨ.ਬੀ.ਮੈਟ ਲਾਈਫ, ਸ਼੍ਰੀ ਰਾਮ ਫਾਈਨਾਂਸ, ਆਈ.ਟੀ.ਐਮ ਸਕਿੱਲ ਅਕੈਡਮੀ, ਸਪੈਕਟਰਮ ਇੰਨਵੈਸਟਮੈਂਟ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਡਿਵਲਪਮੈਂਟ ਮੈਨੇਜਰ ਅਤੇ ਲਾਈਫ ਪੋਰਟਫੋਲੀਓ ਮੈਨੇਜਰ, ਸੇਲਜ ਅਤੇ ਮਾਰਕੀਟਿੰਗ ਐਸੋਸੀਏਟ, ਰਿਲੇਸ਼ਨਸ਼ਿਪ ਮੈਨੇਜਰ, ਏਰੀਆ ਸੈਲਜ ਮੈਨੇਜਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 12ਵੀਂ ਅਤੇ ਗ੍ਰੈਜੂਏਟ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 09:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਬਾਨੀ ਭਗਤ …