ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਹਫ਼ਤੇ ਘਰ ਘਰ ਧਾਰਮਿਕ ਸਮਾਗਮ ਅਤੇ ਨਾਨਕ ਨਾਮ ਲੇਵਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਨਾਲ ਜੋੜਣ ਦਾ ਛੋਟਾ ਅਜਿਹਾ ਉਪਰਾਲਾ ਕੀਤਾ ਜਾਂਦਾ ਹੈ ਇਸ ਤਹਿਤ ਹੀ ਅੱਜ ਦੇ ਸਮਾਗਮ ਭਾਈ ਬਲਵਿੰਦਰ ਸਿੰਘ ਮੁਹੱਲਾ ਸੀੜੀਆਂ ਵਾਲਾ ਨੇੜੇ ਮੈਹਣਾ ਚੌਂਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਇਸ ਮੌਕੇ ਸਬਦ ਕੀਰਤਨ ਵੀ ਕੀਤਾ ਗਿਆ।ਗ੍ਰਹਿ ਨਿਵਾਸੀ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਨਮਾਨ ਚਿੰਨ੍ਹ ‘ਕੇਸ ਗੁਰੂ ਦੀ ਮੋਹਰ’ ਦੇ ਸਨਮਾਨਤ ਕੀਤਾ ਗਿਆ।ਇਸ ਮੌਕੇ ਮੁੱਖ ਸੇਵਾਦਾਰ ਅਵਤਾਰ ਸਿੰਘ, ਚਰਨਜੀਤ ਸਿੰਘ, ਰੇਸ਼ਮ ਸਿੰਘ, ਗੁਰਿੰਦਰ ਜੀਤ ਸਿੰਘ ਡਿੰਪੀ, ਸਾਹਨੀ, ਦਿਲਜੀਤ ਸਿੰਘ, ਅਬਨਾਸ਼ ਸਿੰਘ, ਕੁਲਦੀਪ ਸਿੰਘ ਅਤੇ ਦਿਲਬਾਗ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …