ਅੰਮ੍ਰਿਤਸਰ 10 ਜੂਨ (ਸੁਖਬੀਰ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ‘ਚਲ ਰਹੇ ਸੈਂਟਰ ਵਿੱਚ 120 ਘੰਟੇ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰ ਆ ਕੇ ਜਾਂ ਫੋਨ ਨੰਬਰ 6284432143 ‘ਤੇ ਸੰਪਰਕ ਕਰ ਸਕਦੇ ਹਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media