ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ।ਅੱਜ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾਅ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰਾਂ ਦੀ ਨਾਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।
ਉਨ੍ਹਾਂ ਕਿਹਾ ਕਿ ਕੁੱਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ, ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿੱਚ ਵੀ ਨਾਕਾਮ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹੈ, ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ।ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੇਵਾ ਸੁਚੇਤ ਹੋ ਕੇ ਨਿਭਾਈ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media