Tuesday, July 28, 2026

ਨਗਰ ਨਿਗਮ ਵਲੋਂ ਬੱਸ ਸਟੈਂਡ ਦੇ ਬਾਹਰ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਬੱਸ ਸਟੈਂਡ ਦੇ ਬਾਹਰ ਤੋਂ ਮਹਾ ਸਿੰਘ ਗੇਟ ਚੌਂਕ ਤੱਕ ਸੜਕ ਦੇ ਦੋਵੇਂ ਪਾਸਿਆਂ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੇ ਇੰਸਪੈਕਟਰ ਅਮਨ ਸ਼ਰਮਾ, ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਉਨ੍ਹਾਂ ਦੀ ਟੀਮ ਵਲੋਂ ਚਲਾਈ ਗਈ।ਮੁਹਿੰਮ ਦੌਰਾਨ ਬੱਸ ਸਟੈਂਡ ਦੇ ਸਾਹਮਣੇ ਫੁੱਟਪਾਥਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ, ਢਾਬਿਆਂ ਅਤੇ ਹੋਰ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।ਇਨ੍ਹਾਂ ਕਬਜ਼ਿਆਂ ਕਾਰਨ ਟ੍ਰੈਫਿਕ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ ਅਤੇ ਪੈਦਲ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਐਸਟੇਟ ਵਿਭਾਗ ਦੀ ਟੀਮ ਨੇ ਫੁੱਟਪਾਥਾਂ ਅਤੇ ਸੜਕ ਕਿਨਾਰਿਆਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਕਬਜ਼ਾ-ਮੁਕਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ।ਉਨ੍ਹਾਂ ਰੇਹੜੀ-ਫੜੀ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਫੁੱਟਪਾਥਾਂ ਅਤੇ ਜਨਤਕ ਥਾਵਾਂ ’ਤੇ ਗੈਰ-ਕਾਨੂੰਨੀ ਕਬਜ਼ੇ ਨਾ ਕਰਨ।
ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈਇੰਦਰ ਸਿੰਘ ਨੇ ਕਿਹਾ ਕਿ ਬਿਹਤਰ ਟ੍ਰੈਫਿਕ ਪ੍ਰਬੰਧਨ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਅਤੇ ਆਮ ਲੋਕਾਂ ਦੀ ਸੁਵਿਧਾ ਲਈ ਅਜਿਹੀਆਂ ਮੁਹਿੰਮਾਂ ਨਿਯਮਿਤ ਤੌਰ ’ਤੇ ਚਲਾਈਆਂ ਜਾਣਗੀਆਂ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …