ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਲੱਗਣ ਵਾਲੇ ਗੈਰ-ਕਾਨੂੰਨੀ ਸੰਡੇ ਬਾਜ਼ਾਰ ਵਿਰੁੱਧ ਵਿਸ਼ੇਸ਼ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਅਮਨ ਸ਼ਰਮਾ ਤੇ ਐਸਟੇਟ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਇਲਾਕੇ ਦੇ ਨਿਵਾਸੀਆਂ, ਕਾਲੋਨੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਆਮ ਜਨਤਾ ਵੱਲੋਂ ਮਿਲੀਆਂ ਕਈ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਸ਼ਿਕਾਇਤਾਂ ਵਿੱਚ ਦੱਸਿਆ ਗਿਆ ਸੀ ਕਿ ਗੈਰ-ਕਾਨੂੰਨੀ ਸੰਡੇ ਬਾਜ਼ਾਰ ਕਾਰਨ ਟ੍ਰੈਫਿਕ ਦੀ ਆਵਾਜਾਈ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ।ਪੈਦਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲ ਹੋ ਰਹੀ ਹੈ।ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਗਏ ਕਬਜ਼ਿਆਂ ਕਾਰਨ ਟ੍ਰੈਫਿਕ ਜ਼ਾਮ ਦੀ ਸਥਿਤੀ ਬਣ ਰਹੀ ਸੀ।
ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ੇ ਅਤੇ ਬਿਨਾਂ ਮਨਜ਼ੂਰੀ ਲੱਗੀਆਂ ਰੇਹੜੀਆਂ-ਫੜੀਆਂ ਨੂੰ ਹਟਾਇਆ ਗਿਆ।ਵਿਕਰੇਤਾਵਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਭਵਿੱਖ ਵਿੱਚ ਬਿਨਾਂ ਮਨਜ਼ੂਰੀ ਜਨਤਕ ਥਾਵਾਂ ’ਤੇ ਆਪਣਾ ਕਾਰੋਬਾਰ ਨਾ ਕਰਨ, ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਨੂੰ ਕਬਜ਼ਾ-ਮੁਕਤ ਰੱਖਣ ਲਈ ਵਚਨਬੱਧ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media