ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਮਜੀਠ ਮੰਡੀ ਵਿਖੇ ਵਪਾਰ ਮਿਲਣੀ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦਾ
ਪ੍ਰਬੰਧ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਜ਼ਿਲ੍ਹਾ ਅੰਮ੍ਰਿਤਸਰ ਅਭਿਸ਼ੇਕ ਬਾਂਸਲ ਨੇ ਕੀਤਾ।ਵਿਧਾਨ ਸਭਾ ਹਲਕਾ ਅੰਮ੍ਰਿਤਸਰ ਸੈਂਟਰਲ ਦੇ ਵਿਧਾਇਕ ਡਾ. ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਕੌਂਸਲਰ ਵਿਕੀ ਦੱਤਾ, ਹਲਕਾ ਸੈਂਟਰਲ ਟਰੇਡ ਵਿੰਗ ਦੇ ਇੰਚਾਰਜ਼ ਸੰਜੀਵ ਲਾਲੀ ਅਤੇ ਦਾਲ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਜਗਸੀਮਰਨ ਸਿੰਘ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਰਹੇ।ਮਜੀਠ ਮੰਡੀ ਦੇ ਵਪਾਰੀਆਂ ਅਤੇ ਇੰਡੋ ਫਾਰੇਨ ਚੈਂਬਰ ਆਫ ਕਾਮਰਸ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਮੁੱਦਿਆਂ ਅਤੇ ਸੁਝਾਅ ਨੂੰ ਸਾਂਝੇ ਕੀਤੇ, ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ।
ਵਿਧਾਇਕ ਡਾ. ਅਜੈ ਗੁਪਤਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ `ਤੇ ਕਰਵਾਇਆ ਜਾਵੇਗਾ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਇੰਡੋ ਫਾਰੇਨ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਬੀ.ਕੇ ਬਜਾਜ, ਸਕੱਤਰ ਤ੍ਰਿਲੋਕ ਸਿੰਘ, ਰਾਜੇਸ਼ ਛਾਬੜਾ, ਵਰੁਣ ਨੇਵਤੀਆ, ਬੌਬੀ ਬੇਦੀ, ਕੀਰਤੀ ਅਰੋੜਾ, ਰਾਜ ਅਰੋੜਾ, ਹੈਪੀ ਅਰੋੜਾ, ਮੁਕੇਸ਼ ਸਿੰਧਵਾਨੀ, ਨਰਿੰਦਰ ਗੁਪਤਾ ਅਤੇ ਕਿਸ਼ੋਰ ਖੁਰਾਣਾ ਵੀ ਹਾਜ਼ਰ ਸਨ।
Punjab Post Daily Online Newspaper & Print Media