Sunday, June 29, 2025
Breaking News

ਐਨ.ਆਰ.ਆਈ ਸੰਗਤ ਦਰਸ਼ਨ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 25 ਸ਼ਿਕਾਇਤਾਂ ਦਾ ਨਿਪਟਾਰਾ

Ravi Bhagat DC
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀ ਜਲੰਧਰ ਵਿਖੇ ਹੋਏ ਮੁੱਖ ਮੰਤਰੀ ਸz: ਪ੍ਰਕਾਸ ਸਿੰਘ ਬਾਦਲ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਾਝੇ ਅਤੇ ਦੁਆਬੇ ਦੇ ਕਰਵਾਏ ਗਏ ਸੰਗਤ ਦਰਸ਼ਨ ‘ਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਪ੍ਰਵਾਸੀ ਭਾਰਤੀਆਂ ਦੀਆਂ 25 ਸ਼ਿਕਾਇਤਾਂ ਦਾ ਨਿਪਟਾਰਾ ਮੁੱਖ ਮੰਤਰੀ ਵੱਲੋਂ ਕੀਤਾ ਗਿਆ।ਇਹ ਪ੍ਰਗਟਾਵਾ ਕਰਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇੰਨਾਂ ਸ਼ਿਕਾਇਤਾਂ ਨੂੰ ਗਹੁ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨੂੰ ਸੌਪਦੇ ਹੋਏ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਉਹਨਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਵੱਲੋਂ ਵੀ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ, ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ  ਲਈ ਕੋਈ ਢਿੱਲ ਮੱਠ ਨਾ ਹੋਵੇ।ੳਹਨਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਪੱਧਰ ਦੀ ਕਿਸੇ ਵੀ ਸਮੱਸਿਆ ਲਈ ਉਹਨਾ ਨੂੰ ਮਿਲਣ ਉਹ ਹਰ ਸੰਭਵ ਕੋਸ਼ਿਸ ਕਰਕੇ ਇਹਨਾਂ ਦਾ ਹੱਲ ਕਰਵਾਉਣਗੇ।
ਸ੍ਰੀ ਭਗਤ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਸਾਡੇ ਮਹਿਮਾਨ  ਨਹੀ, ਬਲਕਿ ਸਾਡੇ ਭਰਾ ਹਨ।ਇਹਨਾਂ ਵੱਲੋਂ ਆਪਣੇ ਆਪਦੇ ਪਿੰਡਾਂ/ਕਸਬਿਆਂ ‘ਚ ਲੋਕ ਭਲਾਈ ਦੇ ਜੋ ਕੰਮ ਕੀਤੇ ਜਾ ਰਹੇ ਹਨ ਉਹ ਆਪਣੇ ਆਪ ‘ਚ ਇੱਕ ਮਿਸਾਲ ਹਨ।ਸ੍ਰੀ ਭਗਤ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਜਨਮ ਭੂਮੀ ਨਾਲ ਜੋੜਨ ਲਈ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਸਾਂਝ ਜਰੂਰ ਪਾਈ ਰੱਖਣ, ਤਾਂ ਜੋ ਉਹ ਆਪਣੇ ਅਮੀਰ ਵਿਰਸੇ ਨਾਲ ਜੋੜੇ ਰਹਿਣ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply