Wednesday, August 19, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਾਨਯੋਗ ਸ਼੍ਰੀਮਤੀ ਜਤਿੰਦਰ ਕੌਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਂਸ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਇਸ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।ਇਸ ਸੈਸ਼ਨ ਵਿੱਚ ਸ਼੍ਰੀ ਪਰਿੰਦਰ ਸਿੰਘ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਸ੍ਰੀ ਕਰਨ ਅਗਰਵਾਲ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਮਿਸ ਜੈਸਮੀਨ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਸ੍ਰੀ ਹਰਜਿੰਦਰ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ), ਮਿਸ ਕਿਰਨਦੀਪ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਅੰਮ੍ਰਿਤਸਰ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ, ਅਦਾਲਤੀ ਸਟਾਫ, ਲੀਗਲ ਏਡ ਡਿਫੈਂਸ ਕੌਂਸਲ ਦੇ ਸਟਾਫ, ਪੈਨਲ ਵਕੀਲਾਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਯੋਗਾ ਮਾਹਿਰ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਯੋਗਾ ਸਰੀਰਕ, ਮਾਨਸਿਕ ਅਤੇ ਆਤਮਿਕ ਤੰਦਰੁਸਤੀ ਲਈ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਿਯਮਿਤ ਤੌਰ `ਤੇ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਾਜ਼ਰ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਤੰਦਰੁਸਤ ਅਤੇ ਸੰਤੁਲਿਤ ਜੀਵਨ ਲਈ ਯੋਗਾ ਨੂੰ ਅਪਣਾਉਣ ਦਾ ਸੰਕਲਪ ਲਿਆ।

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …