
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਪੀ.ਐਸ.ਪੀ.ਸੀ.ਐੱਲ ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਰੀਵਿਊ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਖੁਦ ਮੌਕੇ `ਤੇ ਜਾ ਕੇ ਨਿਰਮਾਣ ਕਾਰਜ਼ਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ਼ਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਰੁਕਾਵਟ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਪ੍ਰੋਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।
Punjab Post Daily Online Newspaper & Print Media