Thursday, June 25, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਸਬੰਧ ’ਤੇ ਨਾਟਕ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਾਟਕ ਬੀ.ਐਸ.ਸੀ ਨਰਸਿੰਗ 5ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਡਾ. ਵਿਦਿਆ ਸਾਗਰ ਮੈਂਟਲ ਹਸਪਤਾਲ ਅੰਮ੍ਰਿਤਸਰ ਵਿਖੇ ਪੇਸ਼ ਕੀਤਾ ਗਿਆ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਨਾਟਕ ’ਚ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵਿਦਿਆਰਥਣ ਗੁਰਅਸੀਸ ਕੌਰ ਨੇ ਨਾਟਕ ਦੇ ਸ਼ੁਰੂਆਤ ’ਚ ਕਿਹਾ ਕਿ ਸਾਨੂੰ ਸਾਡੇ ਆਲੇ-ਦੁਆਲੇ ਦੇ ਲੋਕਾਂ ਦੀ ਮਾਨਸਿਕ ਸਿਹਤ ਬਾਰੇ ਪੁੱਛਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥਣ ਨੇ ਦੱਸਿਆ ਕਿ ਸਾਨੂੰ ਆਪਣੇ ਸੁਪਨੇ ਜ਼ਿੰਦਾ ਰੱਖਣੇ ਚਾਹੀਦੇ ਹਨ ਅਤੇ ਆਪਣੇ ਮਨ ਦੀ ਸਕਾਰਾਤਮਕ ਆਵਾਜ਼ ਨੂੰ ਸੁਣਨਾ ਚਾਹੀਦਾ ਹੈ ਅਤੇ ਮਨ ਦੇ ਵਿਚਾਰਾਂ ਨੂੰ ਸਾਂਝਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਹਸਪਤਾਲ ਮੈਡੀਕਲ ਇੰਚਾਰਜ਼ ਸ੍ਰੀਮਤੀ ਚਰਨਜੀਤ ਕੌਰ ਅਤੇ ਡਾ. ਸਵਿੰਦਰ ਸਿੰਘ ਨੇ ਬੱਚਿਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਸੋਹਣਾ ਨਾਟਕ ਪ੍ਰਦਰਸ਼ਨ ਕਰਨ ’ਤੇ ਵਧਾਈ ਦਿੱਤੀ ਅਤੇ ਇਹ ਨਾਟਕ ਕਾਲਜ ਦੀ ਅਸਿਸਟੈਂਟ ਪ੍ਰੋਫੈਸਰ ਕੰਵਲਜੀਤ ਕੌਰ ਅਤੇ ਕਲੀਨੀਕਲ ਇੰਸਟਰੱਕਟਰ ਦਿਆ ਦੀ ਅਗਵਾਈ ਹੇਠ ਕੀਤਾ ਗਿਆ।

Check Also

ਐਸ.ਆਈ.ਆਰ ਅਧੀਨ ਜ਼ਿਲ੍ਹਾ ਅੰਮ੍ਰਿਤਸਰ ‘ਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ …