ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਨਗਰ ਨਿਗਮ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ
ਨਿਗਰਾਨੀ ਹੇਠ ਐਸਟੇਟ ਵਿਭਾਗ ਦੀ ਟੀਮ ਨੇ ਹਾਥੀ ਗੇਟ ਆਟੋ ਵਰਕਸ਼ਾਪ ਦੇ ਬਾਹਰ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕ ਅਤੇ ਸਰਕਾਰੀ ਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਾਂ ਦੇ ਬਾਹਰ ਵਧਾਏ ਗਏ ਕਾਊਂਟਰਾਂ ਨੂੰ ਹਟਾਇਆ।ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਹੋਈ ਅਤੇ ਪੈਦਲ ਚੱਲਣ ਵਾਲਿਆਂ ਲਈ ਵੀ ਰਸਤਾ ਸੁਗਮ ਅਤੇ ਸੁਰੱਖਿਅਤ ਬਣਿਆ। ਐਸਟੇਟ ਵਿਭਾਗ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਨੂੰ ਸਰਕਾਰੀ ਜ਼ਮੀਨ, ਸੜਕ ਜਾਂ ਫੁੱਟਪਾਥ ’ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨਗਰ ਨਿਗਮ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜ਼ਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਜਾਂ ਕਾਊਂਟਰ ਸਰਕਾਰੀ ਥਾਂ ਤੱਕ ਨਾ ਵਧਾਉਣ।ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਸ਼ੀਹਰ ਦੇ ਹਰ ਖੇਤਰ ਵਿੱਚ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੁਹਿੰਮ ਵਿੱਚ ਅਸਟੇਟ ਵਿਭਾਗ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਅਤੇ ਹੋਰ ਕਰਮਚਾਰੀ ਸ਼ਾਮਲ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media