ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉਚ ਹੈ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ
ਦੀ ਸਰਵਉੱਚ ਧਾਰਮਿਕ ਸੰਸਥਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਉਹਨਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ `ਆਪ` ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉਚ ਤਖ਼ਤ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ।ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ।ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।”
ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਮਹਾਨ ਹੈ।ਪਵਿੱਤਰ ਤਖ਼ਤ ਤੋਂ ਮਿਲਣ ਵਾਲੇ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ।ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ, ਹੈ ਅਤੇ ਰਹੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਮੈਂ ੁੱਥੇ ਪੇਸ਼ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦੇ ਇੱਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ।”ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਮੈਨੂੰ ਧਾਰਮਿਕ ਤੌਰ `ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ `ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।”
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਇੱਕ ਫਰਜ਼ੀ ਵੀਡੀਓ ਵਿੱਚ ਮੇਰੀ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ।ਉਨਹਾਂ ਕਿਹਾ ਕਿ ਪੱਤਰ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ `ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956` ਨੂੰ ਰੱਦ ਕਰਨ ਦੇ ਫੈਸਲੇ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।
Punjab Post Daily Online Newspaper & Print Media